ਨਿਊਜ਼ ਪੰਜਾਬ
27 ਸਤੰਬਰ 2025
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨਾਲ ਅੱਜ ਇੱਕ ਵੱਡਾ ਹਾਦਸਾ ਹੋਇਆ। ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਦੀ ਇੱਕ ਤੇਜ਼ ਰਫ਼ਤਾਰ ਬਸ ਨੇ ਅੱਗੇ ਜਾ ਰਹੀਆਂ ਦੋ ਫੋਰਚੂਨਰ ਕਾਰਾਂ ਅਤੇ ਪਿੱਛੇ ਆ ਰਹੀ ਡੀਐਸਪੀ ਇੰਦਰਜੀਤ ਸਿੰਘ ਦੀ ਥਾਰ ਨਾਲ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰਾਂ ਦੇ ਏਅਰਬੈਗ ਖੁੱਲ ਗਏ, ਜਿਸ ਕਰਕੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਇਸ ਟੱਕਰ ਵਿੱਚ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ ਪਰ ਵੱਡੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
