ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

# *ਭਾਈ ਘਨ੍ਹੱਈਆ ਜੀ ਦੀ ਸੇਵਾ ਭਾਵਨਾ ਵਾਲੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਦੀ ਲੋੜ -ਭੁਪਿੰਦਰ ਸਿੰਘ

‘##################

ਲੁਧਿਆਣਾ,28 ਸਤੰਬਰ ( ਆਰ ਐਸ ਖ਼ਾਲਸਾ ) ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਈਆ ਜੀ ਦੀ ਸੇਵਾ ਪੰਥੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂ ਹੋ ਸਕਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਅੱਜ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੇਵਾ ਤੇ ਸਿਮਰਨ ਦੇ ਪੁੰਜ ਭਾਈ ਘਨ੍ਹੱਈਆ ਜੀ ਦੀ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਭਾਈ ਘਨ੍ਹੱਈਆ ਜੀ ਦੇ ਜੀਵਨ ਸਬੰਧੀ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆ ਕਿਹਾ ਕਿ

ਕਿ ਗੁਰੂ ਸਾਹਿਬ ਦੇ ਥਾਪੜੇ ਸਦਕਾ ਜ਼ੰਗ ਦੇ ਮੈਦਾਨ ਅੰਦਰ ਜ਼ਖਮੀ ਵੈਰੀਆਂ ਨੂੰ ਪਾਣੀ ਪਿਲਾਉਣ ਦੇ ਨਾਲ- ਨਾਲ ਆਪਣੇ ਤੇ ਬੇਗਾਨਿਆਂ ਦੀ ਗੁਰੂ ਵੱਲੋਂ ਬਖਸ਼ੀ ਮਲਮ ਪੱਟੀ ਰਾਹੀ ਨਿਸ਼ਕਾਮ ਰੂਪ ਵਿੱਚ ਸੇਵਾ ਕਰਕੇ ਸੇਵਾ ਦੇ ਸੰਕਲਪ ਨੂੰ ਉਭਾਰਨ ਵਾਲੇ ਭਾਈ ਘਨ੍ਹੱਈਆ ਜੀ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਅੰਦਰ ਵਿਰਲੀ ਮਿਲਦੀ ਹੈ। ਅੱਜ ਸਮੇਂ ਦੀ ਮੁੱਖ ਲੋਤ ਹੈ ਕਿ ਭਾਈ ਸਾਹਿਬ ਦੀ ਸੇਵਾ ਤੇ ਸਿਮਰਨ ਵਾਲੀ ਸਰਬ ਸਾਂਝੀ ਵਾਲਤਾਂ ਵਾਲੀ ਸੋਚ ਨੂੰ ਸੰਸਾਰ ਪੱਧਰ ਤੇ ਪ੍ਰਚਾਰਨ ਦੀ ਤਾਂ ਹੀ ਅਸੀਂ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣ ਦੇ ਸਮਰਥ ਬਣ ਸਕਾਂਗੇ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਦੋਰਾਨ ਬੀਬੀ ਕਵੰਲਜੀਤ ਕੌਰ ਮਸਕੀਨ

ਸ਼ਾਹਬਾਦ ਮਾਰਕੰਡਾ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾ ਨੇ ਕਿਹਾ ਕਿ ਭਾਈ ਘਨ੍ਹੱਈਆ ਜੀ ਵਰਗੀ ਸੇਵਾ, ਨਿਮਰਤਾ ਅਤੇ ਪ੍ਰਭੂ ਭਗਤੀ ਦੀ ਮਿਸਾਲ ਵਿਰਲੀ ਹੀ ਸੰਸਾਰ ਅੰਦਰ ਮਿਲਦੀ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਮੁੱਨਖੀ ਸੇਵਾ ਲਹਿਰ ਚਲਾਉਣ ਵਾਲੇ ਭਾਈ ਘਨ੍ਈਆ ਜੀ ਦੀ ਸੋਚ ਦਾ ਸਹੀ ਅਰਥਾਂ ਵਿਚ ਪ੍ਰਚਾਰ ਸੰਗਤਾਂ ਦੇ ਅੰਦਰ ਵੱਧ ਤੌ ਵੱਧ ਕੀਤਾ ਜਾਵੇ। ਉਨ੍ਹਾਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰੇਣਾ ਸਦਕਾ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਬੀਬੀ ਕਵੰਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਵਾਲੇ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥੇ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ।ਸਮਾਗਮ ਅੰਦਰ

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ,ਤਰਲੋਚਨ ਸਿੰਘ ਸਾਂਭਰ, ਹਰਜੀਤ ਸਿੰਘ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ,ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਮੁਹੰਮਦ ਸਿਰਾਜ ਫਰੈਸ਼ ਮਿਲਕ ਵਾਲੇ, ਡਾ. ਮਨਰੂਪ ਕੌਰ ਬਾਣੀ, ਨਰਿੰਦਰਪਾਲ ਸਿੰਘ ਕਥੂਰੀਆ,ਗੁਰਦੀਪ ਸਿੰਘ ਡੀਮਾਰਟੇ,ਪਰਮਜੀਤ ਸਿੰਘ ਡੀਮਾਰਟੇ,ਪਰਮਿੰਦਰਪਾਲ ਸਿੰਘ ਡੀਮਾਰਟੇ,ਹਰਮੀਤ ਸਿੰਘ ਡੰਗ , ਜਗਬੀਰ ਸਿੰਘ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!

########