ਸੀਨੀਅਰ BJP ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ,ਪ੍ਰਧਾਨ ਮੰਤਰੀ ਮੋਦੀ ਵੱਲੋਂ ਸੋਗ ਪ੍ਰਗਟ ਕੀਤਾ।

ਨਿਊਜ਼ ਪੰਜਾਬ

30 ਸਤੰਬਰ 2025

ਭਾਰਤੀ ਜਨਤਾ ਪਾਰਟੀ (BJP) ਦੇ ਥੰਮ੍ਹ ਮੰਨੇ ਜਾਣ ਵਾਲੇ ਸੀਨੀਅਰ ਨੇਤਾ ਅਤੇ ਦਿੱਲੀ ਭਾਜਪਾ ਦੇ ਪਹਿਲੇ ਪ੍ਰਧਾਨ, ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਉਨ੍ਹਾਂ ਨੇ ਦਿੱਲੀ ਦੇ ਏਮਜ਼ (AIIMS) ਹਸਪਤਾਲ ਵਿੱਚ ਆਖਰੀ ਸਾਹ ਲਿਆ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਦਾਖਲ ਸਨ। ਉਨ੍ਹਾਂ ਦਾ ਦਿਹਾਂਤ ਭਾਰਤੀ ਰਾਜਨੀਤੀ, ਖਾਸ ਕਰਕੇ ਦਿੱਲੀ ਭਾਜਪਾ ਲਈ ਇੱਕ ਵੱਡਾ ਘਾਟਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ੍ਰੀ ਵਿਜੇ ਕੁਮਾਰ ਮਲਹੋਤਰਾ ਜੀ ਇਕ ਸ਼ਾਨਦਾਰ ਨੇਤਾ ਸਨ, ਜਿਨ੍ਹਾਂ ਨੂੰ ਜਨਤਕ ਮੁੱਦਿਆਂ ਦੀ ਡੂੰਘੀ ਸਮਝ ਸੀ। ਉਨ੍ਹਾਂ ਨੇ ਦਿੱਲੀ ਵਿਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸੰਸਦੀ ਮਾਮਲਿਆਂ ਵਿਚ ਉਨ੍ਹਾਂ ਦੇ ਦਖਲਅੰਦਾਜ਼ੀ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਦਿਹਾਂਤ ਬਹੁਤ ਹੀ ਦਿਲ ਤੋੜਨ ਵਾਲਾ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।