ਨਿਊਜ਼ ਪੰਜਾਬ
1 ਅਕਤੂਬਰ 2025
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਇੱਕ ਸੜਕ ਹਾਦਸੇ ਵਿੱਚ ਹਰਿਆਣਾ ਦੇ ਕਰਨਾਲ ਦੇ ਛੇ ਲੋਕਾਂ ਦੀ ਮੌਤ ਹੋ ਗਈ।ਇੱਕ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁਜ਼ੱਫਰਨਗਰ ਦੇ ਟੀਟਾਵੀ ਖੇਤਰ ਵਿਚ ਪਾਣੀਪਤ-ਖਾਤੀਮਾ ਸੜਕ ’ਤੇ ਇਕ ਢਾਬੇ ’ਤੇ ਖੜ੍ਹੇ ਟਰੱਕ ਨਾਲ ਇਕ ਕਾਰ ਟਕਰਾ ਗਈ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਪਰਿਵਾਰ ਕਰਨਾਲ ਤੋਂ ਹਰਿਦੁਆਰ ਜਾ ਰਿਹਾ ਸੀ। ਘਟਨਾ ਸਥਾਨ ’ਤੇ ਚੀਕ ਚਿਹਾੜਾ ਮਚ ਗਿਆ ਤੇ ਪੁਲਿਸ ਮੌਕੇ ’ਤੇ ਪਹੁੰਚੀ ਹੈ।
