LPG ਗੈਸ ਸਿਲੰਡਰ ਦੀ ਕੀਮਤਾਂ ਵਿੱਚ ਹੋਇਆ ਵਾਧਾ,ਤਿਉਹਾਰਾਂ’ਤੇ ਲੱਗਾ ਵੱਡਾ ਝਟਕਾ

ਨਿਊਜ਼ ਪੰਜਾਬ

1 ਅਕਤੂਬਰ 2025

ਅੱਜ ਯਾਨੀ ਬੁੱਧਵਾਰ, 1 ਅਕਤੂਬਰ, 2025 ਨੂੰ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ।ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸੂਤਰਾਂ ਅਨੁਸਾਰ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ ਕੀਮਤ ਵਿਚ 15.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਅੱਜ ਤੋਂ ਲਾਗੂ ਹੋਵੇਗਾ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1595.50 ਰੁਪਏ ਹੋਵੇਗੀ। 14.2 ਕਿਲੋਗ੍ਰਾਮ ਘਰੇਲੂ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।