ਅੰਮ੍ਰਿਤ ਸਾਗਰ ਪਰਿਵਾਰ ਵੱਲੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਦੀ ਸੇਵਾ 

 

ਲੁਧਿਆਣਾ,1 ਅਕਤੂਬਰ (ਆਰ ਐਸ ਖ਼ਾਲਸਾ) ਸਮੁੱਚੇ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪਰਿਵਾਰ ਵੱਲੋ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਚੌਥੇ ਪਾਤਸਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਲਈ ਅਟੁੱਟ ਲੰਗਰ ਲਗਾਉਣਾ ਸੇਵਾ ਕਾਰਜ ਦਾ ਇੱਕ ਉੱਦਮੀ ਉਪਰਾਲਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗਿਆਨੀ ਸੁਖਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਗੁਰੂ ਦੇ ਅਟੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੋਢੀ ਸੁਲਤਾਨ

ਸ਼੍ਰੀ ਗੁਰੂ ਰਾਮਦਾਸ ਜੀ ਅਜਿਹੀ ਮਹਾਨ ਉਪਦੇਸ਼ਤਾਮਿਕ ਰੱਬੀ ਜੋਤ ਹੋਏ ਹਨ, ਜਿਨ੍ਹਾਂ ਦਾ ਮੁੱਖ ਸਿਧਾਂਤ ਪ੍ਰਭੂ ਪ੍ਰੇਮ ਦੁਆਰਾ ਮਾਨਵੀ ਸ਼ਖਸ਼ੀਅਤ ਨੂੰ ਸਭ ਪਾਸਿਉਂ ਪ੍ਰਫੁੱਲਤ ਕਰਕੇ ਉਸ ਨੂੰ ਪ੍ਰਭੂ ਭਗਤੀ ਨਾਲ ਜੋੜਨਾ ਸੀ। ਇਸੇ ਨਿਸਚੇ ਵਾਲੀ ਸੋਚ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਸਰਬ ਸਾਂਝੇ ਅਧਿਆਤਮਿਕਤਾ ਤੇ ਰੂਹਾਨੀਅਤ ਦੇ ਪ੍ਰਤੀਕ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ।

ਇਸ ਦੌਰਾਨ ਗਿਆਨੀ ਸੁਖਵਿੰਦਰ ਸਿੰਘ ਨੇ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਸ.ਬਲਬੀਰ ਸਿੰਘ ਭਾਟੀਆ,ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਬਰਾਂ ਵੱਲੋ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਆਪਣੇ ਗ੍ਰਹਿ ਵਿਖੇ ਲੰਗਰ ਲਗਾਉਣ ਦੀ ਸੇਵਾ ਕਰਨਾ , ਸੇਵਾ ਦੇ ਸਕੰਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ। ਇਸ ਤੋ ਪਹਿਲਾਂ ਗੁਰੂ ਦਾ ਅਟੁੱਟ ਲੰਗਰ ਸੰਗਤਾਂ ਨੂੰ ਵਰਤਾਉਣ ਲਈ ਕੀਤੀ ਗਈ ਅਰਦਾਸ ਗਿਆਨੀ ਸੁਖਵਿੰਦਰ ਸਿੰਘ ਨੇ ਕੀਤੀ।ਇਸ ਮੌਕੇ ਇੰਦਰਬੀਰ ਸਿੰਘ ਬੱਤਰਾ, ਹਰਬਿੰਦਰ ਸਿੰਘ, ਉੱਤਮਜੀਤ ਸਿੰਘ, ਰਣਜੀਤ ਸਿੰਘ ਖਾਲਸਾ,ਮਨੀਕਰਨ ਸਿੰਘ, ਦਲਜੀਤ ਕੌਰ, ਜਸਮੀਨ ਕੌਰ, ਅਸ਼ਮੀਤ ਕੌਰ, ਬਲਜਿੰਦਰ ਸਿੰਘ, ਰਣਜੀਤ ਸਿੰਘ ਟਿੰਕੂ, ਰਤਨ ਸਿੰਘ, ਅਸੋ਼ਕ ਕਮਾਰ, ਜਗਤਾਰ ਸਿੰਘ, ਨਿਵਾਜ ਸਿੰਘ ਤੇ ਲਵਲੀਨ ਕੌਰ ਵਿਸੇਸ਼ ਤੌਰ ਤੇ ਹਾਜਰ ਸਨ!