ਅੱਜ ਤਰਨ-ਤਾਰਨ ਦੌਰੇ’ਤੇ CM ਮਾਨ,ਪੰਜਾਬ ਭਰ ਵਿੱਚ 19,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਦਾ ਕਰਨਗੇ ਉਦਘਾਟਨ

ਨਿਊਜ਼ ਪੰਜਾਬ

3 ਅਕਤੂਬਰ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਪੰਜਾਬ ਭਰ ਵਿੱਚ 19,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਪ੍ਰਾਜੈਕਟ ਦਾ ਤਰਨਤਾਰਨ ਤੋਂ ਉਦਘਾਟਨ ਕਰਨਗੇ।

ਮੁੱਖ ਮੰਤਰੀ ਮਾਨ ਅੱਜ ਤਰਨਤਾਰਨ ਤੋਂ ਹੀ ਪੰਜਾਬ ਭਰ ਵਿੱਚ 19,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਪ੍ਰੋਜੈਕਟ ਦਾ ਰਸਮੀ ਤੌਰ ‘ਤੇ ਉਦਘਾਟਨ ਕਰਨਗੇ। ਇਸ ਮੈਗਾ ਪ੍ਰੋਜੈਕਟ ਨਾਲ ਪੰਜਾਬ ਦੇ ਪਿੰਡਾਂ ਦੀ ਕਾਇਆ ਕਲਪ ਹੋਣ ਦੀ ਉਮੀਦ ਹੈ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਪਿੰਡਾਂ ਨੂੰ ਆਪਸ ਵਿੱਚ ਅਤੇ ਮੁੱਖ ਸੜਕਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਮੰਨਿਆ ਜਾ ਰਿਹਾ ਹੈ ਕਿ ਬਿਹਤਰ ਲਿੰਕ ਸੜਕਾਂ ਨਾਲ ਕਿਸਾਨਾਂ ਨੂੰ ਮੰਡੀਆਂ ਤੱਕ ਫ਼ਸਲ ਲਿਜਾਣ ਵਿੱਚ ਆਸਾਨੀ ਹੋਵੇਗੀ ਅਤੇ ਪੇਂਡੂ ਖੇਤਰਾਂ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਤਰਨਤਾਰਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਲੋਕਾਂ ਨੂੰ ਉਮੀਦ ਹੈ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ ਪੇਂਡੂ ਖੇਤਰਾਂ ਦੀ ਆਵਾਜਾਈ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ।