ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਨਿਊਜ਼ ਪੰਜਾਬ

4 ਅਕਤੂਬਰ 2025

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਪ੍ਰਸਿੱਧ ਉਦਯੋਗਪਤੀ ਪਦਮ ਸ੍ਰੀ ਰਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪਿਛਲੇ ਕਾਫ਼ੀ ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਹਕੂਮਤ ਵਿਚ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੇ ਇਸ ਅਸਤੀਫ਼ੇ ਦੇ ਕਾਰਨਾਂ ਦਾ ਤਾਂ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਅਚਾਨਕ ਦਿੱਤੇ ਗਏ ਅਸਤੀਫ਼ੇ ਨਾਲ ਰਾਜਨੀਤਕ ਅਤੇ ਵਪਾਰਕ ਹਲਕਿਆਂ ਵਿਚ ਚਰਚਾ ਜ਼ਰੂਰ ਛਿੜ ਗਈ ਹੈ।