ਨਿਊਜ਼ ਪੰਜਾਬ
ਲੁਧਿਆਣਾ, 5 ਅਕਤੂਬਰ – ਗੁਰੂਦਵਾਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਤਿੰਨ ਰੋਜਾ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਸੰਗਤਾ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 07 ਅਕਤੂਬਰ ਤੋਂ 09 ਅਕਤੂਬਰ ਤੱਕ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ! ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਅਤੇ ਪ੍ਰਚਾਰਕ ਹਾਜਰੀਆ ਭਰਕੇ ਲਾਉਣਗੇ ਕੀਰਤਨ ਦੀਆਂ ਛਹਿਬਰਾਂ। 07 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਬਾਅਦ ਅਤੇ ਸਾਮ ਦੇ ਸਮਾਗਮ ਵਿੱਚ ਭਾਈ ਭੁਪਿੰਦਰ ਸਿੰਘ ਜੀ ਸੱਠਿਆਲਾ ਅਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਅਤੇ 08 ਅਕਤੂਬਰ ਦਿਨ ਬੁੱਧਵਾਰ ਨੂੰ ਆਸਾ ਜੀ ਦੀ ਵਾਰ ਨਿਤਨੇਮ ਅਤੇ ਸੰਗਤੀ ਰੂਪ ਵਿੱਚ ਸੁੱਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਜੀ ਗੁਰਕਾਸ਼ੀ ਵਾਲੇ ਇਲਾਹੀ ਬਾਣੀ ਦਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਊਨਾ ਤੋਂ ਬਾਅਦ ਗੁਰੂ ਘਰ ਦੀ ਇਸਤ੍ਰੀ ਸਤਿ ਸੰਗ ਸਭਾ ਦੀਆਂ ਬੀਬੀਆਂ ਸਵੇਰ 9:15 ਤੋਂ 10: 45 ਤੱਕ ਸੰਗਤਾਂ ਨੂੰ ਕੀਰਤਨ ਸ੍ਰਵਨ ਕਰਵਾਉਣਗੇ। ਅਤੇ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਸਤਪਾਲ ਸਿੰਘ ਜੀ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਵਾਲੇ 10 :45 ਤੋਂ 12 ਵੱਜੇ ਤੱਕ ਇਤਿਹਾਸ ਦੀ ਕਥਾ ਅਤੇ ਗੁਰੂ ਰਾਮਦਾਸ ਜੀ ਦੇ ਜੀਵਨ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕਰਨਗੇ ਅਤੇ ਭਾਈ ਭੁਪਿੰਦਰ ਸਿੰਘ ਜੀ ਖਾਲਸਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ 12 ਵੱਜੇ ਤੋਂ 1:15 ਤੱਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀ ਨਿਹਾਲ ਕਰਨਗੇ ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਟੁੱਟ ਵਰਤਾਏ ਜਾਣਗੇ। ਅਤੇ ਸ਼ਾਮ ਦੇ ਸਮਾਗਮਾਂ ਵਿੱਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਗੁਰਇਕਬਾਲ ਸਿੰਘ ਜੀ ਗੁਰਦਾਸਪੁਰ ਵਾਲੇ ਰਾਤ 7 ਵੱਜੇ ਤੋਂ 8 ਵੱਜੇ ਤੱਕ ਅਤੇ ਪੰਥ ਪ੍ਰਸਿੱਧ ਰਾਗੀ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ 8 ਵੱਜੇ ਤੋਂ 9 :15 ਵੱਜੇ ਤੱਕ ਇਲਾਹੀ ਬਾਣੀ ਦਾ ਕੀਰਤਨ ਸੁਣਾਕੇ ਸੰਗਤਾਂ ਨੂੰ ਨਿਹਾਲ ਕਰਨਗੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਾਰਤਾਇਆ ਜਾਵੇਗਾ।ਅਤੇ 09 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ ਆਸਾ ਜੀ ਦੀ ਵਾਰ ਨਿਤਨੇਮ ਅਤੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਮਨਦੀਪ ਸਿੰਘ ਸੰਗਤਾ ਨੂੰ ਕੀਰਤਨ ਸ੍ਰਵਣ ਕਰਵਾਉਣਗੇ ! ਇਸ ਤੋਂ ਇਲਾਵਾ ਇਸ ਦਿਨ ਬੱਚਿਆਂ ਦੇ ਕੀਰਤਨ ਕਰਵਾਏ ਜਾਣਗੇ ਅਤੇ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਵਾਲੀਆ ਬੀਬੀਆ ਸਵੇਰ 10 ਵੱਜੇ ਤੋਂ 10:45 ਤੱਕ ਕੀਰਤਨ ਕਰਨਗੀਆਂ ਅਤੇ ਇੰਨਾ ਤੋਂ ਬਾਅਦ ਪਰਮਜੀਤ ਕੌਰ (ਪੱਮਾਂ ਭੈਣਜੀ ) ਬੀਬੀ ਕੋਲਾ ਜੀ ਭਲ਼ਾਈ ਕੇਂਦਰ ਅੰਮ੍ਰਿਤਸਰ ਸਾਹਿਬ ਵਾਲੇ 10: 45 ਤੋਂ 12 ਵੱਜੇ ਤੱਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀ ਨਿਹਾਲ ਕਰਨਗੇ ਅਤੇ ਭਾਈ ਸਤਿੰਦਰ ਪਾਲ ਸਿੰਘ ਜੀ ਹਜ਼ੂਰੀ ਰਾਗੀ ਅੰਮ੍ਰਿਤਸਰ ਸਾਹਿਬ ਵਾਲੇ 12 ਵੱਜੇ ਤੋਂ 1:15 ਵੱਜੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਗੁਰੂ ਜੱਸ ਨਾਲ ਜੋੜਨਗੇ ਅਤੇ ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਅਤੇ ਸਾਮ ਦੇ ਪ੍ਰੋਗਾਮ ਵਿੱਚ ਰਹਿਰਾਸ ਸੋਧਰ ਦੀ ਚੌਂਕੀ ਤੋਂ ਬਾਅਦ ਬੀਬੀ ਜਸ਼ਨਪ੍ਰੀਤ ਕੌਰ ਲੁੱਧਿਆਣੇ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾ ਨੂੰ. ਸ਼ਾਮ 7 ਵੱਜੇ ਤੋਂ 8 ਵੱਜੇ ਤੱਕ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਏਗਾ ਅਤੇ ਭਾਈ ਜਤਿੰਦਰ ਸਿੰਘ ਜੀ ਅਰੋੜਾ ਫ਼ਰੀਦਾਬਾਦ ਵਾਲੇ 8 ਵੱਜੇ ਤੋਂ 9:15 ਵੱਜੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀ ਨਿਹਾਲ ਕਰਨਗੇ ਅਰਦਾਸ ਹੁਕਮਨਾਮੇ ਉਪੰਰਤ ਗੁਰੂ ਕਾ ਲੰਗਰ ਅਤੁੱਟ ਵਰਤਾਏ ਜਾਣਗੇ ! ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਬੇਨਤੀ ਕਰਦਿਆ ਕਿਹਾ ਕਿ ਸੰਗਤਾਂ ਹੁਮ ਹੁਮਾ ਕੇ ਗੁਰੂ ਘਰ ਪਹੁੰਚਣ ਅਤੇ ਕਥਾ ਅਤੇ ਕੀਰਤਨ ਸੁਣਕੇ ਆਪਣਾ ਜੀਵਨ ਸਫਲਾ ਕਰਨ!
ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਰਘਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ
