ਪ੍ਰਕਾਸ਼ ਪੂਰਬ ਧੰਨ ਗੁਰੂ ਰਾਮਦਾਸ ਸਾਹਿਬ ਜੀ-ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 8 ਅਕਤੂਬਰ 2025

ਨਿਊਜ਼ ਪੰਜਾਬ 

ਪ੍ਰਕਾਸ਼ ਪੂਰਬ ਧੰਨ ਗੁਰੂ ਰਾਮਦਾਸ ਸਾਹਿਬ ਜੀ-ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ 

*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*

*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*

*ਅੰਗ-630 , 08 ਅਕਤੂਬਰ 2025*

*ਸੋਰਠਿ ਮਹਲਾ ੫ ॥*

*ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥* ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ ।

*ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥*

ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।

*ਹਰਿ ਰਸੁ ਪੀਵਹੁ ਭਾਈ ॥*

ਹੇ ਭਾਈ! ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ,

*ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥*

ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ ।ਰਹਾਉ।

*ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥*

ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ ।

*ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥* ੨੫॥੮੯॥

ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯

*ਵਾਹਿਗੁਰੂ ਜੀ ਕਾ ਖਾਲਸਾ*

*ਵਾਹਿਗੁਰੂ ਜੀ ਕੀ ਫਤਿਹ ਜੀ* 🙏