ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ,ਮੋਹਾਲੀ ਦੇ ਫੌਰਟਿਸ ਹਸਪਤਾਲ’ਚ ਲਏ ਆਖਰੀ ਸਾਹ, 12 ਦਿਨਾਂ ਤੋਂ ਵੈਂਟੀਲੇਟਰ’ ਤੇ ਸੀ ਰਾਜਵੀਰ ਜਵੰਦਾ

ਨਿਊਜ਼ ਪੰਜਾਬ

8 ਅਕਤੂਬਰ 2025

ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪ੍ਰਸ਼ੰਸਕਾਂ ਵਿਚਾਲੇ ਮਾਤਮ ਛਾ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਜਿਸ ਨਾਲ ਨਾ ਸਿਰਫ ਪੰਜਾਬੀ ਫਿਲਮ ਜਗਤ ਸਗੋਂ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਹਨ।

ਦੱਸ ਦੇਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਪਰ ਉਨ੍ਹਾਂ ਦੀ ਮੌਤ ਦੀ ਖਬਰ ਨੇ ਹਰ ਕਿਸੇ ਨੂੰ ਪਰੇਸ਼ਾਨ ਅਤੇ ਦੁੱਖੀ ਕਰ ਦਿੱਤਾ ਹੈ। ਇਹ ਮੰਦਭਾਗੀ ਖਬਰ ਦੀ ਪੁਸ਼ਟੀ ਪਿੰਡੇ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਘੁੱਗੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਇਸਦੀ ਜਾਣਕਾਰੀ ਦਿੱਤੀ। ਪੰਜਾਬੀ ਅਦਾਕਾਰ ਨੇ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ, ਕਿਵੇਂ ਭੁਲਾਂਗੇ ਤੈਨੂੰ ਨਿੱਕੇ ਵੀਰ..