ਰਾਜਵੀਰ ਜਵੰਦਾ ਦੇ ਦੁਖਦ ਦਿਹਾਂਤ ਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਨਿਊਜ਼ ਪੰਜਾਬ

ਲੁਧਿਆਣਾ, 8 ਅਕਤੂਬਰ 2025

ਪ੍ਰਸਿੱਧ ਗਾਇਕ ਰਾਜਵੀਰ ਸਿੰਘ ਜਵੰਦਾ ਦੇ ਦੁੱਖਦ ਦਿਹਾਂਤ ਉੱਪਰ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਹੜੇ ਬੀਤੇ ਦਿਨ ਹੀ ਇੱਕ ਸੜਕ ਹਾਦਸੇ ਦੌਰਾਨ ਜਖਮੀ ਹੋਣ ਤੋਂ ਬਾਅਦ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ।

ਇੱਥੇ ਜਾਰੀ ਇਕ ਬਿਆਨ ਵਿੱਚ ਪੀੜਿਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਪਰਗਟ ਸਿੰਘ ਗਰੇਵਾਲ, ਪ੍ਰਿਥੀਪਾਲ ਸਿੰਘ ਬਟਾਲਾ ਚੇਅਰਮੈਂਨ ਮੇਲਾ ਕਮੇਟੀ, ਕ੍ਰਿਸ਼ਨ ਕੁਮਾਰ ਬਾਵਾ, ਜਸਬੀਰ ਸਿੰਘ ਲੁਧਿਆਣਾ, ਡਾ. ਨਿਰਮਲ ਜੌੜਾ, ਡਾ. ਗੁਰਭਜਨ ਸਿੰਘ ਗਿੱਲ, ਡਾ. ਜਗਤਾਰ ਸਿੰਘ ਧੀਮਾਨ ਆਦਿ ਨੇ ਪਰਮਾਤਮਾ ਅੱਗੇ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਸਹਿਣ ਕਰਨ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।