ਨਿਊਜ਼ ਪੰਜਾਬ
9 ਅਕਤੂਬਰ 2025
ਜਲੰਧਰ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ-ਅਧਾਰਤ ਹੈਂਡਲਰ ਨਿਸ਼ਾਨ ਜੌੜੀਅਨ ਅਤੇ ਆਦੇਸ਼ ਜਮਾਰਾਈ ਦੁਆਰਾ ਚਲਾਇਆ ਜਾਂਦਾ ਸੀ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਦੋ ਮੁਲਜ਼ਿਮ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ 2.5 ਕਿਲੋਗ੍ਰਾਮ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ/ਆਰਡੀਐਕਸ ਅਤੇ ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ।ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਆਈਈਡੀ ਇਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ।
