ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 3 ਪਿਸਟਲ, 10 ਜ਼ਿੰਦਾ ਰੌਂਦ, ਇਕ ਮੋਬਾਈਲ ਅਤੇ ਮੋਟਰ ਸਾਈਕਲ ਸਮੇਤ 2 ਗ੍ਰਿਫਤਾਰ

ਨਿਊਜ਼ ਪੰਜਾਬ

9 ਅਕਤੂਬਰ 2025

ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇੱਕ ਟੀਮ ਨੇ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ (.30 ਬੋਰ), 10 ਜ਼ਿੰਦਾ ਕਾਰਤੂਸ, ਇੱਕ ਮੋਬਾਈਲ ਫੋਨ ਅਤੇ ਇੱਕ ਗੈਰ-ਰਜਿਸਟਰਡ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਗੁਰਿੰਦਰਪਾਲ ਸਿੰਘ, ਡੀ.ਐਸ.ਪੀ (ਡੀ) ਵਲੋਂ ਦਿੱਤੀ ਜਾਣਕਾਰੀ ਅਨੁਸਾਰ, ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਪ੍ਰਭਜੀਤ ਸਿੰਘ ਉਰਫ਼ ਹੱਪਾ ਅਤੇ ਜਸਨਦੀਪ ਸਿੰਘ ਵਾਸੀ ਪਿੰਡ ਦਾਉਕੇ ਪਾਕਿਸਤਾਨ-ਅਧਾਰਤ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿਚ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਹਥਿਆਰਾਂ ਅਤੇ ਹੋਰ ਗੈਰਕਾਨੂੰਨੀ ਸਮੱਗਰੀ ਦੀ ਪ੍ਰਾਪਤੀ ਅਤੇ ਸਪਲਾਈ ਦਾ ਕੰਮ ਕਰਦੇ ਹਨ।

ਇਸ ਸੰਬੰਧੀ ਥਾਣਾ ਘਰਿੰਡਾ ਵਿਖੇ ਧਾਰਾ 25(8)/54/59 ਅਸਲਾ ਐਕਟ ਅਤੇ 61(2) ਬੀ.ਐਨ.ਐਸ. ਤਹਿਤ ਪਰਚਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ ਹੈ। ਉਕਤ ਗ੍ਰਿਫਤਾਰ ਦੇ ਵਿਅਕਤੀ ਦੇ ਅਗਲੇ ਤੇ ਪਿਛਲੇ ਲਿੰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਉਨ੍ਹਾਂ ਖਿਲਾਫ਼ ਵੀ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।