ਨਿਊਜ਼ ਪੰਜਾਬ
10 ਅਕਤੂਬਰ 2025
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਹੋਣਗੇ ਬੰਦ, ਇਸ ਵਾਰ ਲੱਖਾਂ ਸ਼ਰਧਾਲੂਆਂ ਹੋਏ ਨਤਮਸਤਕ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਜਾਣਗੇ। ਦੱਸਣਯੋਗ ਹੈ ਕਿ ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤਾਂ ਲਈ ਖੋਲ੍ਹੇ ਗਏ ਸਨ, ਜਿਨ੍ਹਾਂ ਨੂੰ ਅੱਜ ਬੰਦ ਕਰ ਦਿੱਤਾ ਜਾਵੇਗਾ। ਸਰਦ ਰੁੱਤ ਦੌਰਾਨ ਸੰਗਤਾਂ ਲਈ ਵਾਤਾਵਰਣ ਅਨੁਕੂਲ ਨਾ ਰਹਿਣ ਕਾਰਨ ਸਾਲ ਦੇ ਪੰਜ ਕੁ ਮਹੀਨੇ ਹੀ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਂਦੇ ਹਨ। ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਆਰੰਭ ਹੋਣ ਦੀ ਤਰੀਕ ਤੋਂ ਲੈ ਕੇ ਹੁਣ ਤੱਕ 2 ਲੱਖ 70 ਹਜ਼ਾਰ ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਪਹੁੰਚ ਚੁੱਕੇ ਹਨ।
