ਹਰਿਆਣਾ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ: ਬੁਢਾਪਾ ਪੈਨਸ਼ਨ ਦੀ ਰਾਸ਼ੀ’ਚ ਕੀਤਾ ਵਾਧਾ,ਹਰਿਆਣਾ ਦੀ ਕੈਬਨਟ ਮੀਟਿੰਗ’ਚ ਲਿਆ ਫੈਸਲਾ

ਨਿਊਜ਼ ਪੰਜਾਬ

12 ਅਕਤੂਬਰ 2025

ਹਰਿਆਣਾ ਵਿੱਚ ਬੁਢਾਪਾ ਪੈਨਸ਼ਨ 3,000 ਤੋਂ ਵਧਾ ਕੇ ਹੁਣ 3,500 ਰੁਪਏ ਕਰ ਦਿੱਤੀ ਗਈ ਹੈ। ਪੈਨਸ਼ਨ ਵਧਾਉਣ ਦਾ ਫੈਸਲਾ

ਅੱਜ ਐਤਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਪੈਨਸ਼ਨ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਹਰਿਆਣਾ ਵਿੱਚ ਬੁਢਾਪਾ ਪੈਨਸ਼ਨ 3,000 ਤੋਂ ਵਧਾ ਕੇ ਹੁਣ 3,500 ਰੁਪਏ ਕਰ ਦਿੱਤੀ ਗਈ ਹੈ। ਮੰਤਰੀ ਕ੍ਰਿਸ਼ਨਾ ਬੇਦੀ ਨੇ ਇਸਦੀ ਪੁਸ਼ਟੀ ਕੀਤੀ ਹੈ। ਇਹ ਵਧੀ ਹੋਈ ਪੈਨਸ਼ਨ 1 ਨਵੰਬਰ ਤੋਂ ਲਾਗੂ ਹੋਵੇਗੀ।

ਇਸ ਤੋਂ ਪਹਿਲਾਂ 1 ਜਨਵਰੀ 2024 ਨੂੰ ਬੁਢਾਪਾ ਪੈਨਸ਼ਨ 2,750 ਤੋਂ ਵਧਾ ਕੇ 3,000 ਰੁਪਏ ਕਰ ਦਿੱਤੀ ਗਈ ਸੀ।ਲਗਭਗ ਢਾਈ ਘੰਟੇ ਚੱਲੀ ਇਸ ਮੀਟਿੰਗ ਵਿੱਚ ਨਾਇਬ ਸਰਕਾਰ ਦੇ ਇੱਕ ਸਾਲ ਪੂਰੇ ਹੋਣ ‘ਤੇ 17 ਅਕਤੂਬਰ ਨੂੰ ਸੋਨੀਪਤ ਵਿੱਚ ਹੋਣ ਵਾਲੇ ਪ੍ਰੋਗਰਾਮ ‘ਤੇ ਵੀ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਹਰਿਆਣਾ ਪੁਲਿਸ ਭਰਤੀ ਨਿਯਮਾਂ ਵਿੱਚ ਵੀ ਬਦਲਾਅ ਕੀਤੇ ਗਏ। ਹੁਣ 50% ਸਬ-ਇੰਸਪੈਕਟਰ (ਪੁਰਸ਼) ਅਸਾਮੀਆਂ ਸਿੱਧੀ ਭਰਤੀ ਦੀ ਬਜਾਏ ਤਰੱਕੀ ਰਾਹੀਂ ਭਰੀਆਂ ਜਾਣਗੀਆਂ। ਇਸ ਤੋਂ ਇਲਾਵਾ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਅਸਾਮੀਆਂ ‘ਤੇ ਭਰਤੀ ਲਈ ਕਾਮਨ ਐਲੀਜਿਬਿਲੀਟੀ ਟੈਸਟ (ਸੀਈਟੀ) ਦੇ ਸਕੋਰਾਂ ਦੀ ਵੈਧਤਾ ਨੂੰ ਤਿੰਨ ਸਾਲਾਂ ਲਈ ਵਧਾ ਦਿੱਤਾ ਗਿਆ ਹੈ।

ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਕ੍ਰਿਸ਼ਨਾ ਬੇਦੀ ਨੇ ਕਿਹਾ ਕਿ ਕੈਬਨਿਟ ਮੀਟਿੰਗ ‘ਚ 9 ਤੋਂ 10 ਏਜੰਡੇ ਰੱਖੇ ਗਏ ਸਨ। ਕੁਝ ਆਗਾਮੀ ਕੰਮਾਂ ‘ਤੇ ਚਰਚਾ ਕੀਤੀ ਗਈ। ਮੀਟਿੰਗ ‘ਚ 17 ਅਕਤੂਬਰ ਨੂੰ ਸੋਨੀਪਤ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਹੋਣ ਵਾਲੀ ਰੈਲੀ ਨੂੰ ਲੈ ਕੇ ਕੈਬਨਿਟ ਨੇ ਪੂਰੀ ਤਿਆਰੀ ਕਰ ਲਈ ਹੈ।