ਅੱਜ ਪੰਜਾਬ ਕੈਬਨਟ ਦੀ ਮੀਟਿੰਗ,ਚੰਡੀਗੜ੍ਹ’ਚ ਦੁਪਹਿਰ 3 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ,ਕਈ ਅਹਿਮ ਫੈਸਲੇ ਤੇ ਲੱਗ ਸਕਦੀ ਹੈ ਮੋਹਰ

ਨਿਊਜ਼ ਪੰਜਾਬ

13 ਅਕਤੂਬਰ 2025

ਪੰਜਾਬ ਸਰਕਾਰ ਅੱਜ ਕੈਬਨਿਟ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਉਮੀਦ ਹੈ। ਇਨ੍ਹਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਆਯੋਜਿਤ ਸਮਾਗਮਾਂ ਨਾਲ ਸੰਬੰਧਿਤ ਫ਼ੈਸਲੇ ਸ਼ਾਮਿਲ ਹੋ ਸਕਦੇ ਹਨ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਫ਼ੈਸਲੇ, ਅਤੇ ਕਰਮਚਾਰੀਆਂ ਨਾਲ ਸੰਬੰਧਿਤ ਮੁੱਦਿਆਂ ’ਤੇ ਵੀ ਫੈਸਲੇ ਲਏ ਜਾ ਸਕਦੇ ਹਨ। ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ 15 ਅਕਤੂਬਰ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚੈੱਕ ਜਾਰੀ ਕੀਤੇ ਜਾਣਗੇ।

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ। 24 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਸੈਸ਼ਨ ਨੂੰ ਇਸ ਮੀਟਿੰਗ ਵਿਚ ਪ੍ਰਵਾਨਗੀ ਮਿਲ ਸਕਦੀ ਹੈ।