ਅੱਜ BJP’ਚ ਸ਼ਾਮਿਲ ਹੋਣਗੇ ਜਗਦੀਪ ਸਿੰਘ ਚੀਮਾ, ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ’ਚੋਂ ਕੱਢਿਆ ਸੀ ਬਾਹਰ

ਨਿਊਜ਼ ਪੰਜਾਬ

13 ਅਕਤੂਬਰ 2025

ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸ਼ਾਮਿਲ ਹੋ ਰਹੇ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਿਲ ਕਰਨ ਵਾਲੇ ਹਨ।

ਜਗਦੀਪ ਸਿੰਘ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਰਾਜਨੀਤੀ ‘ਚ ਰਹੀਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਨੇ ਤਿੰਨ ਵਾਰ ਪੰਜਾਬ ਵਿਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਨੇ 2012 ਅਤੇ 2022 ਦੀਆਂ ਚੋਣਾਂ ਵੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਲੜੀਆਂ ਸਨ।

ਜਗਦੀਪ ਸਿੰਘ ਚੀਮਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿਚ ਸ਼ਾਮਿਲ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ।