ਨਿਊਜ਼ ਪੰਜਾਬ
13 ਅਕਤੂਬਰ 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2025 ਨੂੰ ਹੋਣ ਵਾਲਾ ਸਾਲਾਨਾ ਜਰਨਲ ਇਜਲਾਸ ਦਾ ਐਲਾਨ ਹੋ ਚੁੱਕਿਆ ਹੈ।SGPC ਦਾ ਜਨਰਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ, ਜਿਸ ਵਿੱਚ SGPC ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ SGPC ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ 3 ਨਵੰਬਰ ਨੂੰ SGPC ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਹੋਰ ਵੀ ਮੁੱਦਿਆਂ ‘ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਹੋਵੇਗਾ ਜਿਸ ਵਿੱਚ SGPC ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤਰਿਮ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਹੋਵੇਗੀ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਸਦਾ ਐਲਾਨ ਕੀਤਾ ਗਿਆ ਹੈ।
