Canada ਤੋਂ ਵਾਪਸ ਆਏ ਪੰਜਾਬੀ ਨੌਜਵਾਨ ਨੂੰ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਿਊਜ਼ ਪੰਜਾਬ

14 ਅਕਤੂਬਰ 2025

ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।ਦੱਸ ਦਈਏ ਕਿ ਮੁਲਜ਼ਮ ਦੀ ਪਛਾਣ ਅਮਰਬੀਰ ਸਿੰਘ ਉਰਫ਼ ਅਮਰ ਵਜੋਂ ਹੋਈ ਹੈ, ਜੋ ਕਿ ਡੇਹਰੀਵਾਲ ਦਾ ਰਹਿਣ ਵਾਲਾ ਹੈ। ਦੋਸ਼ੀ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 11 ਮੈਗਜ਼ੀਨ, 91 .30 ਬੋਰ ਕਾਰਤੂਸ ਅਤੇ 20 9mm ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪੰਜਾਬ ਵਿੱਚ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਹਿੱਸਾ ਹੈ, ਜੋ ਸਰਹੱਦ ਪਾਰ ਤੋਂ ਅਪਰਾਧੀਆਂ ਨੂੰ ਹਥਿਆਰਾਂ ਦੀ ਤਸਕਰੀ ਕਰਦਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵੱਲ ਇੱਕ ਵੱਡਾ ਕਦਮ ਹੈ।