ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋ 12 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਿਊਜ਼ ਪੰਜਾਬ

15 ਅਕਤੂਬਰ 2025

ਭਾਜਪਾ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇੱਕ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਈ ਮੈਥਿਲੀ ਠਾਕੁਰ ਅਲੀਨਗਰ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਸਾਬਕਾ ਆਈਪੀਐਸ ਅਧਿਕਾਰੀ ਆਨੰਦ ਮਿਸ਼ਰਾ ਬਕਸਰ ਸੀਟ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਹਨ।

ਇਸ ਦੌਰਾਨ, ਭਾਜਪਾ ਨੇ ਹਯਾਘਾਟ ਤੋਂ ਰਾਮ ਚੰਦਰ ਪ੍ਰਸਾਦ ਨੂੰ ਮੈਦਾਨ ਵਿੱਚ ਉਤਾਰਿਆ ਹੈ। ਰੰਜਨ ਕੁਮਾਰ ਮੁਜ਼ੱਫਰਪੁਰ ਸੀਟ ਤੋਂ ਚੋਣ ਲੜਨਗੇ। ਸੁਭਾਸ਼ ਸਿੰਘ ਨੂੰ ਗੋਪਾਲਗੰਜ ਤੋਂ ਨਾਮਜ਼ਦ ਕੀਤਾ ਗਿਆ ਹੈ। ਕੇਦਾਰ ਨਾਥ ਸਿੰਘ ਨੂੰ ਬਨੀਆਪੁਰ ਤੋਂ ਨਾਮਜ਼ਦ ਕੀਤਾ ਗਿਆ ਹੈ