ਗੁਜਰਾਤ’ ਚ ਮੁੱਖ ਮੰਤਰੀ ਨੂੰ ਛੱਡ ਕੇ ਸਾਰੇ ਮੰਤਰੀਆਂ ਨੇ ਦਿੱਤਾ ਅਸਤੀਫ਼ਾ, ਕੱਲ੍ਹ ਨਵੀਂ ਕੈਬਨਿਟ ਦਾ ਗਠਨ ਹੋਵੇਗਾ।

ਨਿਊਜ਼ ਪੰਜਾਬ

16 ਅਕਤੂਬਰ 2025

ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਪੂਰੇ ਮੰਤਰੀ ਮੰਡਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਛੱਡ ਕੇ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਨਵੀਂ ਕੈਬਨਿਟ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਅੱਜ ਰਾਤ ਰਾਜਪਾਲ ਆਚਾਰੀਆ ਦੇਵਵ੍ਰਤ ਨਾਲ ਮੁਲਾਕਾਤ ਕਰਨਗੇ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸ਼ੁੱਕਰਵਾਰ (17 ਅਕਤੂਬਰ) ਨੂੰ ਸਵੇਰੇ 11:30 ਵਜੇ ਗਾਂਧੀਨਗਰ ਦੇ ਮਹਾਤਮਾ ਮੰਦਰ ਵਿਖੇ ਹੋਵੇਗਾ। ਰਾਜਪਾਲ ਆਚਾਰੀਆ ਦੇਵਵ੍ਰਤ ਨਵੇਂ ਨਿਯੁਕਤ ਮੰਤਰੀਆਂ ਨੂੰ  ਸਹੁੰ ਚੁਕਾਉਣਗੇ।