ਨਿਊਜ਼ ਪੰਜਾਬ
17 ਅਕਤੂਬਰ, 2025
ਪੰਜਾਬੀ ਸੰਗੀਤ ਜਗਤ ਦੇ ਚਮਕਦੇ ਸਿਤਾਰੇ, ਰਾਜਵੀਰ ਜਵੰਦਾ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਰਾਜਵੀਰ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੌਣਾ (ਤਹਿਸੀਲ ਜਗਰਾਉਂ, ਲੁਧਿਆਣਾ) ਵਿਖੇ ਰੱਖਿਆ ਗਿਆ ਹੈ। ਇਹ ਧਾਰਮਿਕ ਸਮਾਗਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ, ਜਿਸ ਵਿੱਚ ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਦੀਆਂ ਕਈ ਵੱਡੀਆਂ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਜਵੰਦਾ ਦੇ ਪਰਿਵਾਰ ਨੇ ਸਾਰੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਨੂੰ ਇਸ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ।
