ਪੰਜਾਬ ਦੇ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ’ਚ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ 

ਨਿਊਜ਼ ਪੰਜਾਬ

17 ਅਕਤੂਬਰ 2025

ਪੰਜਾਬ ਪੁਲਿਸ ਦੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਕੋਰਟ ਨੇ ਸ਼ੁੱਕਰਵਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ, ਸੀ.ਬੀ.ਆਈ. ਵੱਲੋਂ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਸੀ, ਜਿਸ ਕਰਕੇ ਸੀਬੀਆਈ ਕੋਰਟ ਨੇ ਭੁੱਲਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ. ਨੇ ਬੀਤੇ ਦਿਨ ਇੱਕ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਜਾਂਚ ਜਾਰੀ ਰਹੇਗੀ। ਸੀ.ਬੀ.ਆਈ. ਨੇ ਭੁੱਲਰ ਦੇ ਘਰ ਤੋਂ ਤਲਾਸ਼ੀ ਦੌਰਾਨ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਰਾਮਦ ਕੀਤੀ ਹੈ, ਨਾਲ ਹੀ ਕੁਝ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਵੀ ਸੀਲ ਕੀਤਾ ਗਿਆ ਹੈ।