ਸਿੱਧੂ ਮੂਸੇਵਾਲਾ ਦੇ ਪਿੰਡ ‘ਚ 30 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੁਲਜ਼ਿਮ ਫਰਾਰ 

ਨਿਊਜ਼ ਪੰਜਾਬ

18 ਅਕਤੂਬਰ 2025

ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ ਵਿੱਚ ਹਮਲਾਵਰ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀਆਂ ਲੱਤਾਂ ਬੇਰਹਿਮੀ ਨਾਲ ਕੱਟ ਦਿੱਤੀਆਂ ਗਈਆਂ। ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ ਵਿੱਚ ਅੱਜ ਸਨਸਨੀ ਫੈਲ ਗਈ, ਜਦੋਂ ਪੁਰਾਣੀ ਰੰਜਿਸ਼ ਕਾਰਨ ਉਸੇ ਪਿੰਡ ਦੇ ਇੱਕ ਨੌਜਵਾਨ ਵੱਲੋਂ 30 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਿਆ।ਪਿੰਡ ਵਾਸੀ ਕੇਵਲ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਕਿ ਅਚਾਨਕ ਇੱਕ ਨੌਜਵਾਨ ਨੇ ਉਸ ‘ਤੇ ਪਿੱਛੇ ਤੋਂ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਉਸਨੂੰ ਮਾਨਸਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਸਦਰ ਥਾਣੇ ਦੀ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।