ਨਿਊਜ਼ ਪੰਜਾਬ
ਨਵੀਂ ਦਿੱਲੀ, 18 ਅਕਤੂਬਰ, 2025
ਦਿੱਲੀ ਦੇ ਬ੍ਰਹਮਪੁੱਤਰ ਅਪਾਰਟਮੈਂਟਸ ਵਿਚ ਅੱਗ ਲੱਗ ਗਈ ਹੈ। ਇਸ ਨਾਲ ਉਕਤ ਸਥਾਨ ‘ਤੇ ਹਫ਼ੜਾ-ਦਫ਼ੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਜਿਹਨਾਂ ਨੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਦੱਸ ਦੇਈਏ ਕਿ ਇਸ ਇਮਾਰਤ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਕਈ ਸੰਸਦ ਮੈਂਬਰ ਰਹਿੰਦੇ ਹਨ। ਇਹ ਇਮਾਰਤ ਸੰਸਦ ਭਵਨ ਤੋਂ ਸਿਰਫ਼ 200 ਮੀਟਰ ਦੀ ਦੂਰੀ ‘ਤੇ ਸਥਿਤ ਹੈ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਛੇ ਫਾਇਰ ਇੰਜਣ ਮੌਕੇ ‘ਤੇ ਮੌਜੂਦ ਹਨ ਅਤੇ ਫਾਇਰਫਾਈਟਰ ਅੱਗ ਬੁਝਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਚਸ਼ਮਦੀਦਾਂ ਮੁਤਾਬਕ ਅੱਗ ਲੱਗਣ ਨਾਲ ਅਪਾਰਟਮੈਂਟ ਕੰਪਲੈਕਸ ਵਿੱਚ ਭਾਜੜਾਂ ਪੈ ਗਈਆਂ ਅਤੇ ਸਾਰੇ ਲੋਕ ਬਾਹਰ ਨੂੰ ਦੌੜਨ ਲੱਗੇ।
