ਨਿਊਜ਼ ਪੰਜਾਬ
21 ਅਕਤੂਬਰ 2025
ਅੱਜ 21 ਅਕਤੂਬਰ ਨੂੰ ਸੂਬੇ ਦੀ ਅਮਨ-ਸ਼ਾਂਤੀ ਲਈ ਆਪਣਾ ਸਭ ਕੁਝ ਵਾਰਨ ਵਾਲੇ ਪੁਲਿਸ ਮੁਲਾਜਮਾਂ ਦੀ ਯਾਦ ‘ਚ ਸੂਬੇ ‘ਚ ਕਈ ਥਾਵਾਂ ‘ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਜਿਨ੍ਹਾਂ ਨੇ ਡਿਊਟੀ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ, ਉਹਨਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਇਹ ਵਿਸ਼ੇਸ਼ ਪਰੇਡ ਕਰਵਾਈ ਗਈ।
ਅਖਿਲ ਚੌਧਰੀ ਆਈ.ਪੀ.ਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਇਹ ਪ੍ਰੋਗਰਾਮ ਮਨਾਇਆ ਗਿਆ।ਜਿੱਥੇ ਸ਼ਹੀਦਾਂ ਲਈ ਸਨਮਾਨ ਅਤੇ ਸ਼ਰਧਾ ਦੇ ਜਜ਼ਬੇ ਨਾਲ ਮਾਹੌਲ ਗੂੰਜ ਉਠਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰ ਮੈਂਬਰ ਵੀ ਮੌਜੂਦ ਰਹੇ ਤੇ ਐਸਐਸਪੀ ਡਾਕਟਰ ਅਖਿਲ ਚੌਧਰੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।।
ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 21 ਅਕਤੂਬਰ ਨੂੰ ਪੁਲਿਸ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਐਸ.ਐਸ.ਪੀ ਸ੍ਰੀ ਅਖਿਲ ਚੌਧਰੀ ਆਈ.ਪੀ.ਐਸ ਨੇ ਕੀਤੀ, ਜਦਕਿ ਮੁੱਖ ਮਹਿਮਾਨ ਵਜੋਂ ਮਾਨਯੋਗ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਰਕਤ ਕੀਤੀ।ਸਮਾਗਮ ਦੌਰਾਨ ਪੁਲਿਸ ਲਾਈਨ ਵਿੱਚ ਵਿਸ਼ੇਸ਼ ਪਰੇਡ ਕਰਵਾਈ ਗਈ ,ਜਿਸ ਵਿੱਚ ਪੁਲਿਸ ਬੈਂਡ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁਰਾਂ ਦੀ ਧੁਨ ਬਜਾਈ ਗਈ। ਪਰੇਡ ਦੌਰਾਨ ਸਮੂਹ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਪੁਲਿਸ ਮੁਲਾਜਮਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਸੂਬੇ ਦੀ ਅਮਨ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਜਨ ਸੁਰੱਖਿਆ ਲਈ ਆਪਣੀ ਜ਼ਿੰਦਗੀ ਦੀ ਕੁਰਬਾਨੀ ਦਿੱਤੀ।
ਐਸ.ਐਸ.ਪੀ ਸ੍ਰੀ ਅਖਿਲ ਚੌਧਰੀ ਨੇ ਕਿਹਾ ਕਿ ਇਹ ਉਹ ਬਹਾਦਰ ਸਿਪਾਹੀ ਸਨ ਜਿਨ੍ਹਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਆਪਣੀ ਜ਼ਿੰਦਗੀ ਤੋਂ ਵੱਧ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਕਾਇਮ ਰੱਖਣ ਵਿੱਚ ਪੁਲਿਸ ਦਾ ਯੋਗਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਹਰ ਸਾਲ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਇਹ ਯਾਦ ਰਹੇ ਕਿ ਕਿਵੇਂ ਸਾਡੇ ਪੁਲਿਸ ਜਵਾਨਾਂ ਨੇ ਫਰਜ਼ ਦੀ ਰਾਹ ‘ਚ ਆਪਣੀ ਜਾਨ ਦੀ ਆਹੂਤੀ ਦਿੱਤੀ।ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ, ਜਵਾਨਾਂ, ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਤੇ ਜਨਤਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰ ਮੈਂਬਰ ਮੌਕੇ ਤੇ ਮੌਜੂਦ ਰਹੇ ਤੇ ਉਹਨਾਂ ਦੇ ਵੱਲੋਂ ਵੀ ਸ਼ਹੀਦ ਪੁਲਿਸ ਜਵਾਨਾ ਨੋ ਸਰਧਾਜਲੀ ਦਿੱਤੀ ਗਈ ਤੇ ਇਸ ਮੌਕੇ ਐਸਐਸਪੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਐਸਐਸਪੀ ਅਖਿਲ ਚੌਧਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸਦਾ ਜਲਦ ਹੱਲ ਕੀਤਾ ਜਾਵੇਗਾ।
