ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਦਾ ਸਨਮਾਨ

ਨਿਊਜ਼ ਪੰਜਾਬ

ਅੰਮ੍ਰਿਤਸਰ, 22 ਅਕਤੂਬਰ 2025

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਲੈ ਕੇ ਬੰਦੀ ਛੋੜ ਦਿਵਸ ਦਿਵਾਲੀ ਤੱਕ 6 ਅਕਤੂਬਰ ਤੋਂ 22 ਅਕਤੂਬਰ ਤੱਕ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਵਿਚਾਰਾਂ ਦੀ ਸੇਵਾ ਨਿਭਾਅ ਰਹੇ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਦਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਧਾਮੀ ਅਤੇ ਗਿਆਨੀ ਰਘਬੀਰ ਸਿੰਘ ਵਲੋਂ ਗਿਆਨੀ ਪਿੰਦਰਪਾਲ ਸਿੰਘ ਵਲੋਂ ਨਿਭਾਈਆਂ ਜਾ ਰਹੀਆਂ ਗੁਰਮਤਿ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਸ੍ਰੀ ਸਾਹਿਬ, ਸਿਰੋਪਾਓ, ਦੁਸ਼ਾਲਾ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗਿਆਨੀ ਸੁਲਤਾਨ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ ਭਾਈ ਰਜਿੰਦਰ ਸਿੰਘ ਮਹਿਤਾ, ਅਜੈਬ ਸਿੰਘ ਅਭਿਆਸੀ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਵਧੀਕ ਸਕੱਤਰ ਸਰਦਾਰ ਮਥਰੇਵਾਲ ਸਮੇਤ ਹੋਰ ਪ੍ਰਮੁੱਖ ਪੰਥਕ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।