ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੁੜ ਦਸਤਾਰਬੰਦੀ 25 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ

ਨਿਊਜ਼ ਪੰਜਾਬ

22 ਅਕਤੂਬਰ 2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਬੰਦੀ ਸਮਾਗਮ 25 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਰੱਖਿਆ ਗਿਆ ਹੈ । ਇਸ ਤੋਂ ਪਹਿਲਾਂ 10 ਮਾਰਚ ਨੂੰ ਜਥੇਦਾਰ ਗੜਗੱਜ ਦੀ ਸ਼੍ਰੋਮਣੀ ਕਮੇਟੀ ਨੇ ਆਪਣੇ ਪੱਧਰ ‘ਤੇ ਦਸਤਾਰਬੰਦੀ ਕੀਤੀ ਸੀ, ਜਿਸ ਨੂੰ ਨਿਹੰਗ ਸਿੰਘ ਜਥੇਬੰਦੀਆਂ ਸੰਪਰਦਾਵਾਂ ਟਕਸਾਲਾਂ ਤੋ ਮਾਨਤਾ ਨਹੀਂ ਸੀ ਪ੍ਰਾਪਤ ਹੋਈ। ਜਿਸ ਕਾਰਨ ਲਗਾਤਾਰ ਚੱਲ ਰਹੇ ਵਿਵਾਦ ਤੋਂ ਬਾਅਦ ਉਪਰੋਕਤਾ ਦੇ ਕਹਿਣ ‘ਤੇ ਸ਼੍ਰੋਮਣੀ ਕਮੇਟੀ ਨੇ ਮੁੜ ਸਮਾਗਮ ਰੱਖ ਕੇ ਉਪਰੋਕਤ ਪਾਸੋਂ ਮਾਨਤਾ ਪ੍ਰਾਪਤ ਕਰਨ ਲਈ ਜਥੇਦਾਰ ਗੜਗੱਜ ਦੀ ਮੁੜ ਦਸਤਾਰਬੰਦੀ ਕਰਨ ਦਾ ਫੈਸਲਾ ਲਿਆ ਹੈ।ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 10 ਵਜੇ ਰੱਖੇ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਉਕਤ ਪੰਥਕ ਜਥੇਬੰਦੀਆਂ ਵਲੋਂ ਜਥੇਦਾਰ ਗੜਗੱਜ ਨੂੰ ਪੰਥਕ ਰਵਾਇਤਾਂ ਅਨੁਸਾਰ ਦਸਤਾਰਾਂ ਅਤੇ ਮਾਣ- ਸਨਮਾਨ ਦੇ ਕੇ ਪੰਥਕ ਜ਼ਿੰਮੇਵਾਰੀ ਸੌਂਪੀ ਜਾਵੇਗੀ।