ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ ਬੰਦੀ ਛੋਡ ਦਿਵਸ ਮਨਾਇਆ – ਕੁਲਵਿੰਦਰ ਸਿੰਘ ਬੈਨੀਪਾਲ   

ਨਿਊਜ਼ ਪੰਜਾਬ

ਲੁਧਿਆਣਾ, 22 ਅਕਤੂਬਰ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੈ ਬੰਦੀ ਛੋਡ ਦਿਵਸ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਦਿਲਬਾਗ ਸਿੰਘ ਗੁਰੂ ਕਾਸ਼ੀ ਵਾਲੇ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਅਤੇ ਬੰਦੀ ਛੋੜ ਦਿਵਸ ਵਾਰੇ ਸੰਗਤਾਂ ਨੇ ਵਿਚਾਰ ਸਾਝੈ ਕੀਤੇ ! ਸਾਮ ਦੇ ਪ੍ਰੋਗਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੀਆ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ! ਅਤੇ ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਬੀਬੀ ਜਸਲੀਨ ਕੌਰ ਲੁੱਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੱਨਾ ਕੀਰਤਨ ਸ੍ਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ। ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾਂ ਕੀਤਾ ਅਤੇ ਦੀਪ ਮਾਲਾ ਕੀਤੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਸੀਨੀਅਰ ਮੇਂਬਰ ਪਰਮਿੰਦਰ ਸਿੰਘ ਨੇ ਬੀਬੀ ਜਸਲੀਨ ਕੌਰ ਲੁੱਧਿਆਣੇ ਵਾਲੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਬੀਬੀ ਜਸਲੀਨ ਕੌਰ ਲੁੱਧਿਆਣੇ ਵਾਲੀਆ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ। ਊਨਾ ਤੋ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਗਗਨਦੀਪ ਸਿੰਘ ਅਤੇ ਦਿਲਬਾਗ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਰਸ ਭਿੱਨਾ ਕੀਰਤਨ ਕਰਕੇ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜੀਆਂ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸੰਗਤਾਂ ਨੂੰ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨਣ ਅਤੇ ਆਪਣਾ ਜੀਵਨ ਸਫਲਾ ਕਰਨ ਵਾਸਤੇ ਪ੍ਰੇਰਿਤ ਕੀਤਾ !ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਹਰਨੇਕ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਜਸਵਿੰਦਰ ਸਿੰਘ ਹਰਪਾਲ ਸਿੰਘ ਚਮਨ ਸਿੰਘ ਅਤੇ ਕਰਮ ਸਿੰਘ ਤਜਿੰਦਰ ਸਿੰਘ