ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿੱਚ ਹਫ਼ਤਾਵਾਰੀ ਕਥਾ ਅਤੇ ਕੀਰਤਨ ਸਮਾਗਮ ਅੱਜ ਅਤੇ ਕੱਲ – ਕੁਲਵਿੰਦਰ ਸਿੰਘ ਬੈਨੀਪਾਲ 

 

ਲੁਧਿਆਣਾ,- ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਮਿਤੀ 25 ਦਿਨ ਛਨੀਵਾਰ ਅਤੇ ਮਿਤੀ 26 ਦਿਨ ਐਤਵਾਰ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿੱਚ ਛਨੀਵਾਰ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਛਨੀਵਾਰ ਗਿਆਨੀ ਕਰਨਵੀਰ ਸਿੰਘ ਬੱਸੀ ਲੁਧਿਆਣੇ ਵਾਲੇ ਸਾਮ 7/15 ਤੋਂ 8/30 ਵਜੈ ਤਕ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੀ ਕਥਾ ਦੀ ਵਿਆਖਿਆ ਸ੍ਰਵਣ ਕਰਵਾਉਣਗੇ ਅਤੇ ਸਿੱਖ ਇਤਿਹਾਸ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕਰਨਗੇ। ਮਿਤੀ 26 ਦਿਨ ਐਤਵਾਰ ਸਵੇਰੇ ਅਮ੍ਰਿਤ ਵੇਲੇ ਰੋਜਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਜਾਣਗੇ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਜੀ ਸੰਗਤਾ ਨੂੰ ਸ੍ਰਵਣ ਕਰਵਾਉਣਗੇ। ਅਤੇ ਸਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ 7/15 ਤੋਂ 8/30 ਵੱਜੇ ਤੱਕ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਜੀ ਪਠਾਨਕੋਟ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਨ ਕਰਵਾਉਣਗੇ! ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਤੇ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਟਾਈਮ ਸਿਰ ਗੁਰੂਦਵਾਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆ ਖੁਸੀਆ ਪ੍ਰਾਪਤ ਕਰੋ।ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ।

—————————-

ਧੰਨ ਧੰਨ ਬਾਬਾ ਬੁੱਢਾ ਜੀ ਦੇ ਜਨਮ ਦਿਹਾੜਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰੂ ਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਅਤੇ ਕਥਾ ਸਮਾਗਮ = ਕੁਲਵਿੰਦਰ ਸਿੰਘ ਬੈਨੀਪਾਲ

 

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੈ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਦਿਲਬਾਗ ਸਿੰਘ ਗੁਰੂ ਕਾਸ਼ੀ ਵਾਲੇ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਬਾਬਾ ਬੁੱਢਾ ਜੀ ਦੇ ਜਨਮ ਅਤੇ ਜੀਵਨ ਵਾਰੇ ਸੰਗਤਾਂ ਨੇ ਵਿਚਾਰ ਸਾਝੈ ਕੀਤੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕੀਤੇ ! ਸਾਮ ਦੇ ਪ੍ਰੋਗਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੀਆ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ! ਅਤੇ ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਭਾਈ ਪ੍ਰਿੰਸਪਾਲ ਸਿੰਘ ਪਟਿਆਲੇ ਵਾਲੀਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੱਨਾ ਕੀਰਤਨ ਸ੍ਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ। ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾਂ ਕੀਤਾ। ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਜਗਮੋਹਨ ਸਿੰਘ ਨੇ ਭਾਈ ਪ੍ਰਿੰਸਪਾਲ ਸਿੰਘ ਪਟਿਆਲੇ ਵਾਲੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ।। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਸੰਗਤਾਂ ਨੂੰ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨਣ ਅਤੇ ਆਪਣਾ ਜੀਵਨ ਸਫਲਾ ਕਰਨ ਵਾਸਤੇ ਪ੍ਰੇਰਿਤ ਕੀਤਾ !ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਬਲਬੀਰ ਸਿੰਘ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਹਰਨੇਕ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਜਸਵਿੰਦਰ ਸਿੰਘ ਹਰਪਾਲ ਸਿੰਘ ਚਮਨ ਸਿੰਘ ਅਤੇ ਕਰਮ ਸਿੰਘ ਤਜਿੰਦਰ ਸਿੰਘ