ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ‘ਚ ਸ਼ੁਰੂ ਹੋਏ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ, ਮੁੱਖ ਮੰਤਰੀ ਮਾਨ ਨੇ ਭਰੀ ਹਾਜ਼ਰੀ

ਨਿਊਜ਼ ਪੰਜਾਬ

ਦਿੱਲੀ ,25 ਅਕਤੂਬਰ 2025

ਅੱਜ 25 ਅਕਤੂਬਰ ਨੂੰ ਸਰਬੰਸ ਦਾਨੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸ਼ਰਧਾ ਸਮਾਗਮਾਂ ਦੀ ਸ਼ੁਰੂਆਤ ਕੌਮੀ ਰਾਜਧਾਨੀ ਦਿੱਲੀ ਦੇ ਪਵਿੱਤਰ ਅਸਥਾਨਾਂ ਤੋਂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰ ਮਰਿਆਦਾ ਅਨੁਸਾਰ ਕਰਵਾਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਇਨ੍ਹਾਂ ਇਤਿਹਾਸਕ ਸਮਾਗਮਾਂ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ।ਮੁੱਖ ਮੰਤਰੀ ਸਵੇਰੇ 11:30 ਵਜੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ।ਸਿਰਫ਼ ਗੁਰੂ ਸਾਹਿਬ ਦੇ ਸ਼ਹੀਦੀ ਸਥਾਨ ‘ਤੇ ਹੀ ਨਹੀਂ, ਬਲਕਿ ਮੁੱਖ ਮੰਤਰੀ ਉਨ੍ਹਾਂ ਮਹਾਨ ਸ਼ਹੀਦਾਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ, ਦੇ ਸ਼ਹੀਦੀ ਸਥਾਨਾਂ ‘ਤੇ ਵੀ ਜਾਣਗੇ, ਜਿਨ੍ਹਾਂ ਨੇ ਗੁਰੂ ਸਾਹਿਬ ਦੇ ਨਾਲ ਲਾਸਾਨੀ ਕੁਰਬਾਨੀ ਦਿੱਤੀ ਸੀ।ਗੁਰੂ ਸਾਹਿਬ ਦੇ ਮਹਾਨ ਬਲੀਦਾਨ ਅਤੇ ਮਨੁੱਖਤਾ ਦੇ ਸਿਧਾਂਤਾਂ ਨੂੰ ਯਾਦ ਕਰਦੇ ਹੋਏ ਇਹ ਸਮਾਗਮ ਪੰਜਾਬ ਅਤੇ ਦੇਸ਼ ਭਰ ਵਿੱਚ ਇੱਕ ਮਹੀਨੇ ਤੱਕ ਚੱਲਦੇ ਰਹਿਣਗੇ।