ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

 

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦੀ ਲੋੜ- ਭੁਪਿੰਦਰ ਸਿੰਘ

****************************

ਲੁਧਿਆਣਾ,26 ਅਕਤੂਬਰ ( ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਉਨ੍ਹਾਂ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਦੁਨੀਆਂ ਦੇ ਮਹਾਨ ਗ੍ਰੰਥਾਂ ਵਿਚੋਂ ਇੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਇੱਕ ਅਜਿਹਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ( ਮਨੀ ਜਿਊਲਰਜ਼) ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਈਏ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜਿੱਥੇ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ,ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕੀ ਅਗਲੀ ਹਫਤੇ ਦੇ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ

ਗੁਰਪ੍ਰੀਤ ਸਿੰਘ ਅਮਨ ਤੇ ਭਾਈ ਰਾਜਵਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ। ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ,ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ,ਤਰਲੋਚਨ ਸਿੰਘ ਸਾਂਭਰ, ਹਰਜੀਤ ਸਿੰਘ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ,ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!

########

.

 

.