ਮੁਰਾਦਾਬਾਦ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: ਇੱਕ ਔਰਤ ਦੀ ਮੌਤ, ਕਈ ਜ਼ਖਮੀ

ਨਿਊਜ਼ ਪੰਜਾਬ

27 ਅਕਤੂਬਰ 2025

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਐਤਵਾਰ ਦੇਰ ਰਾਤ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ, ਜੋ ਉੱਪਰਲੀ ਬਿਲਡਿੰਗ ਵਿੱਚ ਤੇਜ਼ੀ ਨਾਲ ਫੈਲ ਗਈ। ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਬਾਅਦ 4 ਗੈਸ ਸਿਲੰਡਰ ਫਟ ਗਏ, ਜਿਸ ਨਾਲ ਅੱਗ ਹੋਰ ਭੜਕ ਗਈ। ਅੱਗ ਬੁਝਾਊ ਵਿਭਾਗ ਨੂੰ ਦੇਰ ਰਾਤ 1.20 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਫਾਇਰ ਇੰਜਣ ਮੌਕੇ ‘ਤੇ ਪਹੁੰਚੇ। ਪਰ 4 ਸਿਲੰਡਰ ਫਟਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।” ਸੱਤ ਫਾਇਰ ਇੰਜਣ ਮੌਕੇ ‘ਤੇ ਮੌਜੂਦ ਸਨ ਅਤੇ ਹੋਰਾਂ ਨੂੰ ਵੀ ਬੁਲਾਇਆ ਜਾ ਰਿਹਾ ਹੈ।”

ਫਾਇਰ ਅਫਸਰ ਨੇ ਦੱਸਿਆ ਕਿ ਕਈ ਲੋਕ ਉੱਪਰਲੀ ਮੰਜ਼ਿਲ ‘ਤੇ ਫਸੇ ਹੋਏ ਸਨ ਅਤੇ ਉਨ੍ਹਾਂ ਨੂੰ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ। ਉਨ੍ਹਾਂ ਕਿਹਾ, “ਅਸੀਂ ਲਗਭਗ 16 ਲੋਕਾਂ ਨੂੰ ਸੁਰੱਖਿਅਤ ਬਚਾਇਆ, ਜਿਨ੍ਹਾਂ ਵਿੱਚ ਚਾਰ ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ ਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ