ਨਿਊਜ਼ ਪੰਜਾਬ
ਅਨੰਦਪੁਰ ਸਾਹਿਬ,29 ਅਕਤੂਬਰ 2025
ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ’ਤੇ ਇਕ ਵਿਆਹ ਸਮਾਗਮ ਵਿਚ ਇਕ ਵਿਅਕਤੀ ਵਲੋਂ ਗੋਲੀ ਚਲਾਈ ਗਈ। ਪਰਿਵਾਰਕ ਮੈਂਬਰਾਂ ਵਲੋਂ ਨੰਦਾ ਨੂੰ ਸਿਵਿਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਗਿਆ, ਜਿਸ ਉਪਰੰਤ ਡਾਕਟਰਾਂ ਵਲੋਂ ਉਨ੍ਹਾਂ ਨੂੰ ਪੀ.ਜੀ.ਆਈ. ਲਈ ਰੈਫ਼ਰ ਕੀਤਾ ਗਿਆ ਹੈ।
