ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ਵਿੱਚ ਕੀਤਾ ਪੇਸ਼,3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਨਿਊਜ਼ ਪੰਜਾਬ

30 ਅਕਤੂਬਰ 2022ਨ

ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਬਟਾਲਾ ਪੁਲਿਸ ਉਸ ਨੂੰ ਗੋਰਾ ਬਰਿਆਰ ਕਤਲ ਮਾਮਲੇ ਦੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਅਸਾਮ ਦੀ ਸਿਲਚਰ ਜੇਲ੍ਹ ਤੋਂ ਲੈ ਕੇ ਆਈ ਸੀ।

ਬਟਾਲਾ ਦੇ ਐਸ.ਪੀ. ਗੁਰਪ੍ਰਤਾਪ ਸਿੰਘ ਸਹੋਤਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੁਰਦਾਸਪੁਰ ਦੇ ਪਿੰਡ ਬਰਿਆਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਰਾ ਬਰਿਆਰ ਦੇ ਕਤਲ ਦੇ ਕੇਸ (ਐੱਫ.ਆਈ.ਆਰ. ਨੰਬਰ 89) ਵਿੱਚ ਨਾਮਜ਼ਦ ਹੈ। ਪੁਲਿਸ ਇਸ ਰਿਮਾਂਡ ਦੌਰਾਨ ਕਤਲ ਦੇ ਇਸ ਪੂਰੇ ਮਾਮਲੇ ਦੀਆਂ ਤੰਦਾਂ ਨੂੰ ਜੋੜੇਗੀ।