ਮਹਿਲਾ ਵਿਸ਼ਵ ਕੱਪ ਦੇ ਫਾਈਨਲ’ਚ ਪਹੁੰਚਿਆ ਭਾਰਤ,Semi-final ਵਿੱਚ ਭਾਰਤ ਦੀ ਸ਼ਾਨਦਾਰ ਜਿੱਤ,ਭਾਰਤ ਨੇ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ 

ਨਿਊਜ਼ ਪੰਜਾਬ

31 ਅਕਤੂਬਰ 2025

ਮਹਿਲਾ ਵਿਸ਼ਵ ਕੱਪ 2025 ਦੇ ਦੂਸਰੇ ਸੈਮਫਾਈਨਲ ਵਿਚ ਮੇਜ਼ਬਾਨ ਭਾਰਤ ਨੇ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਟਾਸ ਜਿੱਤ ਕੇ ਆਸਟ੍ਰੇਲੀਆ ਦੀ ਕਪਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਦੀ ਟੀਮ 50 ਓਵਰਾਂ ਵਿਚ 338 ਦੌੜਾਂ ਬਣਾ ਕੇ ਆਊਟ ਹੋ ਗਈ। ਆਸਟ੍ਰੇਲੀਆ ਵਲੋਂ ਫੋਬੀ ਲਿਚਫੀਲਡ ਨੇ 119 (93 ਗੇਂਦਾਂ) ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ ਟੀਚਾ 48.3 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਭਾਰਤ ਵਲੋਂ ਜੇਮੀਮਾ ਰੌਡਰਿਗਜ਼ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 127 (134 ਗੇਂਦਾਂ) ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਈ। ਜੇਮੀਮਾ ਰੌਡਰਿਗਜ਼ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।ਫਾਈਨਲ ਵਿਚ 2 ਨਵੰਬਰ ਨੂੰ ਭਾਰਤ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ।

ਇਹ ਮਹਿਲਾ ਵਰਲਡ ਕੱਪ ਦੇ ਇਤਿਹਾਸ ‘ਚ ਦੂਜੀ ਵਾਰ ਹੈ ਜਦੋਂ ਭਾਰਤ ਨੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ 2017 ਵਰਲਡ ਕੱਪ ‘ਚ ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 36 ਰਨਾਂ ਨਾਲ ਹਰਾਇਆ ਸੀ। ਮੌਜੂਦਾ ਚੈਂਪੀਅਨ ਆਸਟ੍ਰੇਲੀਆ ਦਾ ਅੱਠਵੀਂ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਸੁਪਨਾ ਅਧੂਰਾ ਰਹਿ ਗਿਆ।