ਪਟਿਆਲਾ ਦੇ ਸਰਹਿੰਦ ਰੋਡ ’ਤੇ ਪਨਬਸ ਤੇ ਟਰੱਕ ਵਿਚਾਲੇ ਭਿਆਨਕ ਹਾਦਸਾ, 2 ਦੀ ਮੌਤ, ਕਈ ਗੰਭੀਰ ਜ਼ਖ਼ਮੀ 

ਨਿਊਜ਼ ਪੰਜਾਬ

ਪਟਿਆਲਾ, 31 ਅਕਤੂਬਰ 2025

ਪਟਿਆਲਾ ਦੇ ਸਰਹਿੰਦ ਰੋਡ ਵਿਖੇ ਪਿੰਡ ਹਸਨਪੁਰ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਪਠਾਨਕੋਟ ਡੀਪੂ ਦੀ ਪਨਬਸ ਤੇ ਟਰੱਕ ਵਿਚਕਾਰ ਹੋਇਆ ਹੈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿਚ ਟਰੱਕ ਦੇ ਡਰਾਈਵਰ ਤੇ ਬੱਸ ਦੀ ਕੰਡਕਟਰ ਦੀ ਮੌਕੇ ’ਤੇ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿਚ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ ਤੇ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਲਿਆਂਦਾ ਗਿਆ ਹੈ।