ਨਿਊਜ਼ ਪੰਜਾਬ
31 ਅਕਤੂਬਰ 2025
ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਵਿਧਾਨ ਸਭਾ ਹਲਕਾ ਤਰਨ ਤਾਰਨ ‘ਚ ਡਿਊਟੀ ਉੱਪਰ ਤਾਇਨਾਤ 2 ਡੀਐੱਸਪੀ ਅਤੇ ਇੱਕ ਥਾਣਾ ਮੁਖੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਰਿਪੋਰਟ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਇਸ ਵੇਲੇ ਜ਼ਿਲ੍ਹਾ ਤਰਨ ਤਾਰਨ ਵਿੱਚ ਤਾਇਨਾਤ ਡੀਐੱਸਪੀ ਡੀ ਸੁਖਬੀਰ ਸਿੰਘ, ਡੀਐੱਸਪੀ ਸਬ ਡਿਵੀਜ਼ਨ ਤਰਨ ਤਾਰਨ ਜਗਜੀਤ ਸਿੰਘ ਅਤੇ ਥਾਣਾ ਝਬਾਲ ਦੇ ਮੁੱਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਜੋ ਪਹਿਲਾਂ ਲੰਮੇ ਸਮੇਂ ਤੋਂ ਇਸੇ ਵਿਧਾਨ ਸਭਾ ਹਲਕਾ ਵਿੱਚ ਤਾਇਨਾਤ ਰਹਿ ਚੁੱਕੇ ਹਨ ਨੂੰ ਬਦਲ ਦਿੱਤਾ ਜਾਵੇ।
ਇਸ ਮਿਲੀ ਸ਼ਿਕਾਇਤ ਤੋਂ ਬਾਅਦ ਤੁਰੰਤ ਐਕਸ਼ਨ ਲੈਂਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਇਹਨਾਂ ਕਰਮਚਾਰੀਆਂ ਨੂੰ ਤੁਰੰਤ ਤਬਦੀਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ, ਕਾਰਵਾਈ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਵੱਲੋਂ ਵੀਰਵਾਰ ਸ਼ਾਮ ਉਕਤ ਤਿੰਨਾਂ ਪੁਲਿਸ ਕਰਮਚਾਰੀਆਂ ਨੂੰ ਆਪਣੇ ਸਟੇਸ਼ਨਾਂ ਤੋਂ ਤਬਦੀਲ ਕਰ ਦਿੱਤਾ ਗਿਆ ਹੈ ਜਿਨ੍ਹਾਂ ਨੂੰ ਹੈਡਕੁਾਰਟਰ ਚੰਡੀਗੜ੍ਹ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ।
