******************
*****************************
ਲੁਧਿਆਣਾ,1 ਨਵੰਬਰ ( ਆਰ ਐਸ ਖ਼ਾਲਸਾ ) ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋ ਉਪਰ ਉਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ।ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗਿਆਨੀ ਸੁਖਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਸਮੁੱਚੇ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪਰਿਵਾਰ ਵੱਲੋ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਲਈ ਲਗਾਏ ਗਏ ਅਟੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਕੀਤਾ।
ਇਸ ਦੌਰਾਨ ਗਿਆਨੀ ਸੁਖਵਿੰਦਰ ਸਿੰਘ ਨੇ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਸ.ਬਲਬੀਰ ਸਿੰਘ ਭਾਟੀਆ,ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਬਰਾਂ ਵੱਲੋ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਆਪਣੇ ਗ੍ਰਹਿ ਵਿਖੇ ਲੰਗਰ ਲਗਾਉਣ ਦੀ ਸੇਵਾ ਕਰਨਾ , ਸੇਵਾ ਦੇ ਸਕੰਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ। ।ਇਸ ਮੌਕੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੌਜਵਾਨ ਸੁਸਾਇਟੀ, ਇੰਦਰਬੀਰ ਸਿੰਘ ਬੱਤਰਾ,ਹਰਬਿੰਦਰ ਸਿੰਘ,ਉੱਤਮਜੀਤ ਸਿੰਘ,ਅਭਿਸ਼ੇਕ ਗੁਪਤਾ, ਸਾਕਸ਼ੀ ਗੁਪਤਾ, ਰਵੀ ਕੁਮਾਰ,ਦਲਜੀਤ ਕੌਰ, ਜਸਮੀਨ ਕੌਰ, ਅਸ਼ਮੀਤ ਕੌਰ, ਬਲਜਿੰਦਰ ਸਿੰਘ, ਰਣਜੀਤ ਸਿੰਘ ਟਿੰਕੂ, ਰਤਨ ਸਿੰਘ, ਅਸੋ਼ਕ ਕਮਾਰ, ਜਗਤਾਰ ਸਿੰਘ, ਨਿਵਾਜ ਸਿੰਘ ਤੇ ਲਵਲੀਨ ਕੌਰ ਵਿਸੇਸ਼ ਤੌਰ ਤੇ ਹਾਜਰ ਸਨ!
a
