ਨਿਊਜ਼ ਪੰਜਾਬ
ਲੁਧਿਆਣਾ, 3 ਨਵੰਬਰ – ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਸਾਹਿਤ ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਅੱਜ ਮਿਤੀ 03 ਦਿਨ ਸੋਮਵਾਰ ਤੋਂ ਮਿਤੀ 05 ਦਿਨ ਬੁੱਧਵਾਰ ਤੱਕ ਮਨਾਇਆ ਜਾਂ ਰਿਹਾ ਹੈਂ ਜਿਸ ਵਿੱਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਰਾਗੀ ਜੱਥੇ ਹਾਜ਼ਰੀਆ ਭਰ ਰਹੇ ਹਨ। ਮਿਤੀ 3 ਦਿਨ ਸੋਮਵਾਰ ਨੂੰ ਸਵੇਰ ਅੰਮ੍ਰਿਤ ਵੇਲੇ ਨਿਤਨੇਮ ਅਤੇ ਸੁੱਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਸ਼੍ਰੀ ਅਖੰਡਪਾਠ ਆਰੰਭ ਕਰਵਾਏ ਜਾਣਗੇ ਅਤੇ ਸ਼ਾਮ ਦੇ ਸਮਾਗਮ ਵਿੱਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਦਿਲਬਾਗ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਵਾਰਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਮਿਤੀ 04 ਦਿਨ ਮੰਗਲਵਾਰ ਨੂੰ ਸ਼ਾਮ ਦੇ ਸਮਾਗਮ ਵਿੱਚ ਸੋਧਰ ਰਹਿਰਾਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਜੀ ਰੇਰੂ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਮਿਤੀ 5 ਦਿਨ ਬੁੱਧਵਾਰ ਨੂੰ ਸਵੇਰ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦੇ ਪ੍ਰਵਾਹ ਆਰੰਭ ਹੋ ਜਾਣਗੇ ਨਿਤਨੇਮ ਸੁੱਖਮਨੀ ਸਾਹਿਬ ਦੇ ਪਾਠ ਤੇ ਬਾਅਦ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਸੇਵਾ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਜੀ ਕਰਨਗੇ।ਅਤੇ 8 ਵੱਜੇ ਆਖੰਡਪਾਠ ਸਾਹਿਬ ਦੀ ਸਮਾਪਤੀ ਦੇ ਭੋਗ ਪਾਏ ਜਾਣਗੇ ਭੋਗ ਦੀ ਸਮਾਪਤੀ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਜੀ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੱਨਾ ਕੀਰਤਨ ਸ੍ਰਵਨ ਕਰਵਾਉਣਗੇ ਗਿਆਨੀ ਹਰਪ੍ਰੀਤ ਸਿੰਘ ਜੀ ਲੁੱਧਿਆਣੇ ਵਾਲੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਵਾਰੇ ਵਿਚਾਰ ਸਾਝੈ ਕਰਨਗੇ।ਊਨਾ ਤੋਂ ਬਾਅਦ (ਭਾਈ ਸੱਤਾ ਭਾਈ ਬਲਵੰਡ ਜੀ ਗੁਰਮਤਿ ਸੰਗੀਤ ਅਕੈਡਮੀ) ਦੇ ਬੱਚੇ ਸੰਗਤਾਂ ਨੂੰ ਕੀਰਤਨ ਸ੍ਰਵਨ ਕਰਵਾਉਣਗੇ। ਅਤੇ ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਭੀ ਕੀਰਤਨ ਦੀ ਸੇਵਾ ਕਰਨਗੀਆਂ। ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਹੀਰਾ ਸਿੰਘ ਜੀ 12 ਵੱਜੇ ਤੋਂ 1:15ਵੱਜੇ ਤੱਕ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਊਨਾ ਵੱਲੋਂ ਕੀਤੀਆਂ ਉਦਾਸੀਆਂ ਵਾਰੇ ਸੰਗਤਾਂ ਨੂੰ ਜਾਣੂ ਕਰਵਾਉਣਗੇ। 1:15. ਤੋਂ 2:30 ਵੱਜੇ ਤੱਕ ਭਾਈ ਗੁਰਿੰਦਰਪਾਲ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਰਸ ਭੀਨਾ ਕੀਰਤਨ ਸ੍ਰਵਨ ਕਰਵਾਉਣਗੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਾਰਤਾਇਆ ਜਾਵੇਗਾ। ਸ਼ਾਮ ਦੇ ਸਮਾਗਮ ਵਿੱਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਦਿਲਬਾਗ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਵਾਰਾ ਸਾਹਿਬ ਅਤੇ ਭਾਈ ਆਨੰਦ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਰਸ ਭੀਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤੇਗਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈਂ ਕੀ ਹੁਮ ਹੁਮਾਕੇ ਗੁਰਦੁਵਾਰਾ ਸਾਹਿਬ ਪੈਂਚੋ ਅਤੇ ਕੀਰਤਨ ਅਤੇ ਕਥਾ ਦਾ ਆਨੰਦ ਮਾਣੋ ਅਤੇ ਆਪਣਾ ਜੀਵਨ ਸਫਲਾਂ ਕਰੋ। ਮਿੱਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾਤ ਬਲਬੀਰ ਸਿੰਘ ਮਲਕੀਤ ਸਿੰਘ ਗੁਰਦੀਪ ਸਿੰਘ ਕਾਲੜਾ ਚਰਨਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਵਰਿੰਦਰ ਮੋਹਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ
