ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

*ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ -ਭੁਪਿੰਦਰ ਸਿੰਘ

★★★★★★★★★★★★★

ਲੁਧਿਆਣਾ, 2 ਨਵੰਬਰ ( ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਹਫਤਾਵਾਰੀ ਕੀਰਤਨ ਸਮਾਗਮ ਲੜੀ ਤਹਿਤ ਅੱਜ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਅਮਨ ਤੇ ਭਾਈ ਰਾਜਵਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ “ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ” ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋ ਉਪਰ ਉਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ।ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ ਉਨ੍ਹਾਂ ਨੇ ਦੱਸਿਆ ਕਿ ਅਗਲੇ ਹਫਤੇ ਦੇ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਆਪਣੇ ਜੱਥੇ ਸਮੇਤ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ,ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ,

ਸੁਰਿੰਦਰਪਾਲ ਸਿੰਘ ਭੁਟੀਆਨੀ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),,

ਤਰਲੋਚਨ ਸਿੰਘ ਸਾਂਭਰ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ

,

 

 

.