ਨਿਊਜ਼ ਪੰਜਾਬ
5 ਨਵੰਬਰ 2025
-ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ ਹਨ। ਇਸ ਮਾਮਲੇ ਵਿਚ ਰਾਜਾ ਵੜਿੰਗ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਹੁਣ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ।
ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਸੰਬੰਧੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਰਾਜਾ ਵੜਿੰਗ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।ਰਾਜਾ ਵੜਿੰਗ ਵਿਰੁੱਧ ਆਈਪੀਸੀ ਦੀ ਧਾਰਾ 353, 196, 2023 ਅਤੇ ਐਸਸੀ/ਐਸਟੀ ਐਕਟ 1989 ਦੀ ਧਾਰਾ 3(1)(ਯੂ), 3(ਆਈ)(ਵੀ) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
