ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੱਤਾ-ਇੰਦਰਜੀਤ ਸਿੰਘ ਮੱਕੜ
###################
ਲੁਧਿਆਣਾ, 5 ਨਵੰਬਰ (ਆਰ ਐਸ ਖ਼ਾਲਸਾ )ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਅੰਦਰ ਵੱਡੀ ਗਿਣਤੀ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆ ਤੇ ਸੱਚ ਦਾ ਉਪਦੇਸ਼ ਦੇਦਿਆਂ ਜੋ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ।ਆਉ ਉਨ੍ਹਾਂ ਦੇ ਵੱਧ ਤੋ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ “ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ” ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਉਨਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋ ਉਪਰ ਉਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ।ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ।
ਇਸ ਦੌਰਾਨ ਸ.ਮਕੱੜ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦੇਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ
ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਭਾਈ ਸਾਹਿਬ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ,ਭਾਈ ਨੌਨਿਹਾਲ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗ੍ਹੜ ਸਾਹਿਬ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆ ਭਰ ਕੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਬਲਬੀਰ ਸਿੰਘ ਭਾਟੀਆ,ਹਰਪਾਲ ਸਿੰਘ ਖਾਲਸਾ ਫਰਨੀਚਰ, ਸੁਖਵਿੰਦਰ ਸਿੰਘ ਹੈਪੀ ਕੋਚਰ,
ਹਰਬੰਸ ਸਿੰਘ ਰਾਜਾ ,ਪਰਮਜੀਤ ਸਿੰਘ,ਸੁਰਿੰਦਰਪਾਲ ਸਿੰਘ ਭੁਟੀਆਨੀ, ਅਵਤਾਰ ਸਿੰਘ ਬੀ.ਕੇ,ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ,ਨਰਿੰਦਰ ਪਾਲ ਸਿੰਘ ਕਥੂਰੀਆਂ,ਅਵਤਾਰ ਸਿੰਘ ਮਿੱਡਾ ਆਦਿ ਤੌਰ ਤੇ ਹਾਜ਼ਰ ਸਨ ।
**********
