ਨਿਊਜ਼ ਪੰਜਾਬ
ਸ਼ੁਕਰਨਾ -ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨੧ ਕੱਤਕ ੫੫੭,੬ ਨਵੰਬਰ ੨੦੨੫ ੴ* ☬ 🙏
ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ {ਪੰਨਾ 740}
ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧।
ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ।
ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨।
ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩।
ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।
ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।
ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।
ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।
ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।
सूही महला ५ ॥
गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अम्रित कथा सुणि करन अधारी ॥२॥ काम क्रोध लोभ मोह तजारी ॥ द्रिड़ु नाम दानु इसनानु सुचारी ॥३॥ कहु नानक इहु ततु बीचारी ॥ राम नाम जपि पारि उतारी ॥४॥१२॥१८॥ {पन्ना 740}
पद्अर्थ: कै बचनि = के वचनों से। रिदै = हृदय में। धारी = मैं धारण करता हूँ। रसना = जीभ (से)। जपउ = मैं जपता हूँ। बनवारी = (वनमालिन् = जंगली फूलों की माला वाला) परमात्मा।1।
मूरति = हस्ती, अस्तित्व, स्वरूप। सफल मूरति = (वह गुरू) जिसका वजूद मानस जनम का फल देने वाला है। बलिहारी = सदके। चरण कमल = कमल फूलों जैसे कोमल चरण। अधारी = आसरा बनाता हूँ।1। रहाउ।
साध संगि = गुरू की संगति में। निवारी = मैं करता हूँ। अंम्रित कथा = आत्मिक जीवन देने वाली सिफत सालाह। करन अधारी = कानों को आसरा देता हूँ।2।
तजारी = त्यागता हूँ। द्रिढ़ु = (हृदय में) पक्का ठिकाना। दानु = दूसरों की सेवा। इसनानु = पवित्र आचरण। सुचारी = सदाचार, अच्छी जीवन मर्यादा।3।नानक = हे नानक! ततु = निचोड़, अस्लियत। जपि = जप के। उतारी = उतार के, पार करके।4।
अर्थ: हे भाई! गुरू की हस्ती मानस जन्म का फल देने वाली है। मैं (गुरू के) दर्शनों से सदके जाता हूँ। गुरू के कोमल चरणों को मैं अपने मन का जिंद का आसरा बनाता हूँ।1। रहाउ।
हे भाई! गुरू के शबद के द्वारा मैं अपने दिल में परमात्मा का ध्यान धरता हूँ, और अपनी जीभ से परमात्मा (के नाम) का जाप जपता हूँ।1।
हे भाई! गुरू की संगति में (रह के) मैंने जनम-मरण का चक्कर समाप्त कर लिया है, और आत्मिक जीवन देने वाली सिफत सालाह कानों से सुन कर (इस को मैं अपने जीवन का) आसरा बना रहा हूँ।2।
हे भाई! (गुरू की बरकति से) मैंने काम-क्रोध-लोभ-मोह (आदि) को त्याग दिया है। हृदय में प्रभू-नाम को पक्का करके, दूसरों की सेवा करनी, आचरण को पवित्र रखना- ये मैंने अपना सदाचार (जीवन-मर्यादा) बना लिया है।3।
हे नानक! कह– (हे भाई! तू भी) ये अस्लियत अपने मन में बसा ले, और गुरू के माध्यम से परमात्मा का नाम जप के (अपने आप को संसार-समुंद्र से) पार लंघा ले।4।12।18।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ!!
