ਪਟਿਆਲਾ ਅਦਾਲਤ ਵੱਲੋਂ ਪਠਾਣਮਾਜਰਾ ਨੂੰ 12 ਨਵੰਬਰ ਤੱਕ ਪੇਸ਼ ਹੋਣ ਦੇ ਹੁਕਮ,ਪੇਸ਼ ਨਾ ਹੋਣ ਤੇ ਐਲਾਨਿਆ ਜਾਵੇਗਾ ਭਗੌੜਾ

ਨਿਊਜ਼ ਪੰਜਾਬ

6 ਨਵੰਬਰ 2025

ਪਟਿਆਲਾ ਦੀ ਇੱਕ ਅਦਾਲਤ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ 12 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇ ਉਹ ਤੈਅ ਸਮੇਂ ਤੱਕ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਕੀਤੀ ਜਾਵੇਗੀ,ਇਸ ਸਬੰਧ ਵਿੱਚ ਉਨ੍ਹਾਂ ਦੇ ਪਟਿਆਲਾ ਸਥਿਤ ਘਰ ‘ਤੇ ਇੱਕ ਨੋਟਿਸ ਚਿਪਕਾ ਦਿੱਤਾ ਗਿਆ।

ਦੱਸ ਦੇਈਏ ਕਿ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ, 3 ਸਤੰਬਰ ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ‘ਤੇ ਜਬਰ-ਜਨਾਹ ਦਾ ਦੋਸ਼ ਹੈ।