ਨਿਊਜ਼ ਪੰਜਾਬ
6 ਨਵੰਬਰ 2025
ਕੰਨੜ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਰੀਸ਼ ਰਾਏ ਦਾ 55 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਥਾਇਰਾਇਡ ਕੈਂਸਰ ਨਾਲ ਜੂਝ ਰਹੇ ਸਨ। ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਕੇ ਅਦਾਕਾਰ ਨੂੰ ਸ਼ਰਧਾਂਜਲੀ ਦਿੱਤੀ। ਹਰੀਸ਼ ਰਾਏ ਦੇ ਦੇਹਾਂਤ ਨਾਲ ਨਾ ਸਿਰਫ਼ ਕੰਨੜ ਫਿਲਮ ਇੰਡਸਟਰੀ ਸਗੋਂ ਪੂਰੇ ਦੱਖਣੀ ਭਾਰਤੀ ਫਿਲਮ ਇੰਡਸਟਰੀ ਨੂੰ ਬਹੁਤ ਦੁੱਖ ਹੋਇਆ ਹੈ।
