ਨਿਊਜ਼ ਪੰਜਾਬ
7 ਨਵੰਬਰ 2025
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਮਾਮਲੇ ਵਿਚ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ’ਤੇ ਹਾਈ ਕੋਰਟ ਹੁਣ 10 ਨਵੰਬਰ ਨੂੰ ਸੁਣਵਾਈ ਕਰੇਗਾ।
ਅਕਾਲੀ ਆਗੂ ਸ੍ਰ.ਬਿਕਰਮ ਸਿੰਘ ਮਜੀਠੀਆ ਨੂੰ ਕੁਝ ਮਹੀਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ । ਅੱਜ ਕੱਲ ਉਹ ਨਿਆਇਕ ਹਿਰਾਸਤ ਵਿੱਚ ਹਨ ।ਬਿਕਰਮ ਸਿੰਘ ਮਜੀਠੀਆ ਦੇ ਵਕੀਲ ਵੱਲੋਂ ਅੰਤਰੀਮ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਗਾਈ ਸੀ ।
