ਤਰਨਤਾਰਨ ਚੋਣ ਨਾਲ ਜੁੜੀ ਵੱਡੀ ਖਬਰ, ਆਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ ਭਾਜਪਾ’ਚ ਸ਼ਾਮਲ

ਨਿਊਜ਼ ਪੰਜਾਬ

7 ਨਵੰਬਰ 2025

ਤਰਨਤਾਰਨ ਉਪ ਚੋਣ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਭਾਣਜਾ ਅਤੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਕੋਮਲਪ੍ਰੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਹਰਿਆਣਾ ਦੇ ਮੁੱਖ ਮੰਤਰੀ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਦੱਸ ਦਈਏ ਕਿ ਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ ਨੂੰ ਪੈ ਰਹੀਆਂ ਹਨ। ਵੋਟਾਂ ਦੀ ਗਿਣਤੀ ਦਾ ਕੰਮ 14 ਨਵੰਬਰ ਨੂੰ ਹੋਵੇਗਾ। ਇਸ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਕਾਫੀ ਪਹਿਲਾਂ ਤੋਂ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਹਨ।