ਗੁਰੂ ਘਰ ਦੇ ਸੱਚੇ ਸੇਵਕ ਬਾਬਾ ਬੁੱਢਾ ਜੀ…… ਕਥਾ ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 8 ਨਵੰਬਰ 2025

ਨਿਊਜ਼ ਪੰਜਾਬ 

ਗੁਰੂ ਘਰ ਦੇ ਸੱਚੇ ਸੇਵਕ…… ਕਥਾ ਵਿਚਾਰ ਭਾਈ ਪਿੰਦਰਪਾਲ ਸਿੰਘ ਜੀ 

Hukamnama ,Sri Darbar Sahib ji ,Sri Amritsar sahib ji,Ang-506,08-November-2025

ਗੂਜਰੀ ਮਹਲਾ ੪ ਘਰੁ ੨ ॥

ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥

गूजरी महला ४ घरु २ ॥

ੴ सतिगुर प्रसादि ॥

हरि बिनु जीअरा रहि न सकै जिउ बालकु खीर अधारी ॥ अगम अगोचर प्रभु गुरमुखि पाईऐ अपुने सतिगुर कै बलिहारी ॥१॥ मन रे हरि कीरति तरु तारी ॥ गुरमुखि नामु अंम्रित जलु पाईऐ जिन कउ क्रिपा तुमारी ॥ रहाउ ॥ सनक सनंदन नारद मुनि सेवहि अनदिनु जपत रहहि बनवारी ॥ सरणागति प्रहलाद जन आए तिन की पैज सवारी ॥२॥ अलख निरंजनु एको वरतै एका जोति मुरारी ॥ सभि जाचिक तू एको दाता मागहि हाथ पसारी ॥३॥ भगत जना की ऊतम बाणी गावहि अकथ कथा नित निआरी ॥ सफल जनमु भइआ तिन केरा आपि तरे कुल तारी ॥४॥ मनमुख दुबिधा दुरमति बिआपे जिन अंतरि मोह गुबारी ॥ संत जना की कथा न भावै ओइ डूबे सणु परवारी ॥५॥ निंदकु निंदा करि मलु धोवै ओहु मलभखु माइआधारी ॥ संत जना की निंदा विआपे ना उरवारि न पारी ॥६॥ एहु परपंचु खेलु कीआ सभु करतै हरि करतै सभ कल धारी ॥ हरि एको सूतु वरतै जुग अंतरि सूतु खिंचै एकंकारी ॥७॥ रसनि रसनि रसि गावहि हरि गुण रसना हरि रसु धारी ॥ नानक हरि बिनु अवरु न मागउ हरि रस प्रीति पिआरी ॥८॥१॥७॥

ਰਾਗ ਗੂਜਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ ॥੧॥ ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ। ਰਹਾਉ॥ (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ। ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ ॥੨॥ ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ। ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ ॥੩॥ ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। (ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ ॥੪॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ ॥੫॥ ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ। ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ ॥੬॥ (ਪਰ, ਜੀਵਾਂ ਦੇ ਭੀ ਕੀਹ ਵੱਸ?) ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ। ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ ॥੭॥ (ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ। ਹੇ ਨਾਨਕ! ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤ ਪਿਆਰੀ ਲੱਗਦੀ ਰਹੇ ॥੮॥੧॥੭॥

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ ਜੀ!!

🚩🚩🙏🌷🙏🚩🚩